ਅੰਮ੍ਰਿਤਸਰ ਏਅਰਪੋਰਟ ਰੋਡ ''ਤੇ ਵਾਪਰੇ ਭਿਆਨਕ ਹਾਦਸੇ ''ਚ ਸੀਨੀਅਰ ਪੱਤਰਕਾਰ ਦੀ ਮੌਤ
Saturday, Jan 03, 2026 - 03:50 PM (IST)
ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਵਿਚ ਵਾਪਰੇ ਭਿਆਨਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਜੀਤ ਗਰੇਵਾਲ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਰਾਜਸਥਾਨ ਤੋਂ ਆਏ ਇਕ ਤੇਜ਼ ਰਫ਼ਤਾਰ ਟਰੱਕ ਦੇ ਡਰਾਈਵਰ ਨੇ ਬਿਨਾਂ ਸਾਈਡ ਵੇਖੇ ਅਚਾਨਕ ਟਰੱਕ ਮੋੜ ਦਿੱਤਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਟਰੱਕ ਦੀ ਚਪੇਟ ’ਚ ਆਉਣ ਨਾਲ ਹਰਜੀਤ ਸਿੰਘ ਗਰੇਵਾਲ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ : ਕੰਮ "ਤੇ ਜਾ ਰਹੇ ਮੁੰਡੇ ਨੂੰ ਮਾਰੀਆਂ 16 ਗੋਲੀਆਂ, ਸਾਰਾ ਪਿੰਡ ਲਾਸ਼ ਲੈ ਕੇ ਪਹੁੰਚ ਗਿਆ ਥਾਣੇ
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵੱਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਇਲਾਕਾ ਨਿਵਾਸੀਆਂ ਦੀ ਸੂਝ-ਬੂਝ ਨਾਲ ਡਰਾਈਵਰ ਅਤੇ ਉਸ ਦੇ ਹੈਲਪਰ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਡਰਾਈਵਰ ਅਤੇ ਹੈਲਪਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਰੀਬ 44 ਸਾਲਾ ਹਰਜੀਤ ਸਿੰਘ ਗਰੇਵਾਲ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਏ ਹਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ : ਸਾਬਕਾ ਆਈ. ਜੀ. ਅਮਰ ਸਿੰਘ ਚਹਿਲ ਮਾਮਲੇ 'ਚ ਮਹਾਰਾਸ਼ਟਰ 'ਚ ਪੰਜਾਬ ਪੁਲਸ ਦੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
