ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੂਜੇ ਦਿਨ ਵੀ ਸੇਵਾ ਜਾਰੀ

Friday, Dec 13, 2019 - 03:02 PM (IST)

ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੂਜੇ ਦਿਨ ਵੀ ਸੇਵਾ ਜਾਰੀ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਵੀਰਵਾਰ ਨੂੰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ, ਜਿਸ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

PunjabKesariਜਾਣਕਾਰੀ ਮੁਤਾਬਕ ਅੱਜ ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾ ਰਾਹੀ ਹੈ।  ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਰੋਟੀਆਂ ਵੇਲਣ ਅਤੇ ਪਕਾਉਣ ਦੀ ਸੇਵਾ ਨਿਭਾਈ ਗਈ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਭੋਜਨ ਪਕਾਉਣ ਅਤੇ ਲੰਗਰ 'ਚ ਵਰਤਾਉਣ ਦੀ ਸੇਵਾ ਵਿਚ ਮਦਦ ਕੀਤੀ ਹੈ।


author

Baljeet Kaur

Content Editor

Related News