ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੂਜੇ ਦਿਨ ਵੀ ਸੇਵਾ ਜਾਰੀ

12/13/2019 3:02:27 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਵੀਰਵਾਰ ਨੂੰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ, ਜਿਸ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

ਜਾਣਕਾਰੀ ਮੁਤਾਬਕ ਅੱਜ ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾ ਰਾਹੀ ਹੈ।  ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਰੋਟੀਆਂ ਵੇਲਣ ਅਤੇ ਪਕਾਉਣ ਦੀ ਸੇਵਾ ਨਿਭਾਈ ਗਈ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਭੋਜਨ ਪਕਾਉਣ ਅਤੇ ਲੰਗਰ 'ਚ ਵਰਤਾਉਣ ਦੀ ਸੇਵਾ ਵਿਚ ਮਦਦ ਕੀਤੀ ਹੈ।

Baljeet Kaur

This news is Content Editor Baljeet Kaur