ਅਕਾਲੀ ਵਰਕਰਾਂ ਨਾਲ ਵਧੀਕੀਆਂ ਕਰਨ ਵਾਲੇ ਬਕਸ਼ੇ ਨਹੀਂ ਜਾਣਗੇ : ਮਜੀਠੀਆ
Tuesday, Jun 12, 2018 - 10:22 AM (IST)
ਅੰਮ੍ਰਿਤਸਰ (ਛੀਨਾ) : ਸੂਬੇ ਦੇ ਲੋਕ ਕਾਂਗਰਸ ਨੂੰ ਸੱਤਾ 'ਚ ਲਿਆ ਕੇ ਹੱਥਾਂ ਨਾਲ ਦਿੱਤੀਆਂ ਗੰਢਾਂ ਹੁਣ ਮੂੰਹ ਨਾਲ ਖੋਲ੍ਹਣ ਲਈ ਮਜ਼ਬੂਰ ਹੋ ਗਏ ਹਨ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨਾਲੋਂ ਵਧੇਰੇ ਸੁੱਖ ਸਹੂਲਤਾਂ ਪ੍ਰਦਾਨ ਕਰਨ, ਹਰੇਕ ਘਰ ਸਰਕਾਰੀ ਨੌਕਰੀ ਦੇਣ ਤੇ ਕਿਸਾਨਾਂ ਦਾ ਸਾਰਾ ਕਰਜ਼ ਮੁਕੰਮਲ ਮੁਆਫ ਕਰਨ ਸਮੈਤ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਹੋਰ ਅਣਗਿਣਤ ਲੁਭਾਵਣੇ ਵਾਅਦੇ ਕੀਤੇ ਸਨ ਪਰ ਅਫਸੋਸ ਇਹ ਸਰਕਾਰ ਹੁਣ ਤੱਕ ਕੋਈ ਇਕ ਵਾਅਦਾ ਵੀ ਪੂਰਾ ਨਹੀੰ ਕਰ ਸਕੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਇਕ ਸਾਲ 'ਚ ਹੀ ਇਸ ਸਰਕਾਰ ਤੋਂ ਨੱਕੋ-ਨੱਕ ਆ ਚੁੱਕੇ ਹਨ ਤੇ ਜੇਕਰ ਅੱਜ ਹੀ ਸੂਬੇ 'ਚ ਵਿਧਾਨ ਸਭਾ ਦੀਆਂ ਚੋਣਾਂ ਹੋ ਜਾਣ ਤਾਂ ਕਾਂਗਰਸ ਨੂੰ ਇਕ ਸੀਟ ਵੀ ਨਸੀਬ ਹੋਣਾ ਮੁਸ਼ਕਲ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਦਿਲਬਾਗ ਸਿੰਘ ਵਡਾਲੀ ਤੇ ਸਾਥੀਆਂ ਨੇ ਸ. ਮਜੀਠੀਆ ਨਾਲ ਪਾਰਟੀ ਦੀ ਮਜ਼ਬੂਤੀ ਵਾਸਤੇ ਵਿਸਥਾਰ ਸਹਿਤ ਵਿਚਾਰਾਂ ਕੀਤੀਆਂ ਅਤੇ ਪਾਰਟੀ ਵਰਕਰਾਂ ਨਾਲ ਕਾਂਗਰਸੀਆਂ ਵੱਲੋਂ ਕੀਤੀਆਂ ਜਾ ਰਹੀਆ ਧੱਕੇਸ਼ਾਹੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਜੀਠੀਆ ਨੇ ਕਾਂਗਰਸੀਆ ਨੂੰ ਤਾੜਨਾਂ ਕਰਦਿਆਂ ਕਿਹਾ ਕਿ ਅਕਾਲੀ ਆਗੂਆਂ, ਵਰਕਰਾਂ ਨਾਲ ਵਧੀਕੀਆਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਇਸ ਸਮੇਂ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਰਪੰਚ ਸਤੀਸ਼ ਕੁਮਾਰ, ਮਲੂਕ ਸਿੰਘ ਫੱਤੂਭੀਲਾ ਤੇ ਹੋਰ ਵੀ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।