ਅੰਮ੍ਰਿਤਸਰ : ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗੁੱਸੇ ’ਚ ਆ ਕੇ ਪਤੀ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ (ਵੀਡੀਓ)

Friday, Apr 16, 2021 - 11:04 AM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਨਮਕ ਮੰਡੀ ਗਲੀ ਕੰਡਿਆਂਵਾਲੀ ਵਿੱਚ ਇੱਕ ਅਜੀਬੋ ਗ਼ਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਤਨੀ ਵੱਲੋਂ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਣ ’ਤੇ ਗੁੱਸੇ ’ਚ ਆਏ ਪਤੀ ਨੇ ਆਪਣੇ ਹੀ ਤਿੰਨ ਮੰਜ਼ਿਲਾਂ ਘਰ ਨੂੰ ਅੱਗ ਲਗਾ ਦਿੱਤੀ। ਸ਼ਰਾਬ ਦੇ ਕਰਕੇ ਦੋਵੇਂ ਪਤੀ-ਪਤਨੀ ’ਚ ਰੋਜ਼ਾਨਾ ਲੜਾਈ ਹੁੰਦੀ ਸੀ, ਜਿਸ ਕਰਕੇ ਗੁੱਸੇ ’ਚ ਆਏ ਸਿਰਫਿਰੇ ਪਤੀ ਨੇ ਅੱਜ ਮਕਾਨ ਨੂੰ ਅੱਗ ਲੱਗਾ ਕੇ ਸਾੜ ਦਿੱਤਾ, ਜਿਸ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਸੰਗੀਤਾ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ਾਨਾ ਹੀ ਸ਼ਰਾਬ ਪੀ ਕੇ ਘਰ ਆਉਂਦਾ ਹੈ ਅਤੇ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਘਰ ਵਿੱਚ ਇਸ ਗੱਲ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਹੈ। ਉਸ ਨੇ ਦੱਸਿਆ ਕਿ ਦੋ ਹਫ਼ਤੇ ਪਹਿਲਾਂ ਹੀ ਉਸ ਦੇ ਪਤੀ ਨੇ ਸ਼ਰਾਬ ਪੀ ਕੇ ਉਸ ਨੂੰ ਘਰ ਤੋਂ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਘਰ ਦੇ ਨੇੜੇ ਹੀ ਇੱਕ ਮਕਾਨ ਕਿਰਾਏ ’ਤੇ ਲੈ ਲਿਆ, ਜਿਸ ’ਚ ਉਹ ਰਹਿਣ ਲੱਗ ਪਈ। ਬੀਤੇ ਦਿਨ ਜਦੋਂ ਉਸ ਦਾ ਪਤੀ ਫਿਰ ਸ਼ਰਾਬ ਪੀ ਕੇ ਘਰ ਆਇਆ ਤਾਂ ਪਤਨੀ ਵਲੋਂ ਮੁੜ ਰੋਕਣ ’ਤੇ ਸ਼ਰਾਬੀ ਪਤੀ ਨੇ ਗੁੱਸੇ ਵਿਚ ਆ ਕੇ ਆਪਣੇ ਤਿੰਨ ਮੰਜ਼ਿਲਾਂ ਮਕਾਨ ਨੂੰ ਅੱਗ ਲੱਗਾ ਦਿੱਤੀ। ਪਤੀ ਦੀ ਇਸ ਹੱਰਕਤ ਤੋਂ ਪਰੇਸ਼ਾਨ ਪੀੜਤ ਪਤਨੀ ਪੁਲਸ ਪਾਸੋਂ ਇਨਸਾਫ ਦੀ ਗੁਹਾਰ ਲਗਾ ਰਹੀ ਹੈ।  

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

 

ਦੂਜੇ ਪਾਸੇ ਇਸ ਘਟਨ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਨਮਕ ਮੰਡੀ ਦੇ ਨਜ਼ਦੀਕ ਇੱਕ ਘਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ, ਜਿਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾ ਵਲੋਂ ਅੱਗ ਲੱਗਣ ਦੇ ਕਾਰਨਾਂ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਾਰਨ ਪਤਾ ਲੱਗਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

ਪੜ੍ਹੋ ਇਹ ਵੀ ਖਬਰ - ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ : 38 ਸਾਲ ਪੁਰਾਣੇ ਕਤਲ ਕੇਸ ’ਚੋਂ ਹੋਏ ਬਰੀ (ਵੀਡੀਓ)


author

rajwinder kaur

Content Editor

Related News