ਅਖਿਲ ਭਾਰਤੀ ਹਿੰਦੂ ਮਹਾਸਭਾ ਨੇ ਓਵੈਸੀ ਖਿਲਾਫ ਕਾਰਵਾਈ ਦੀ ਕੀਤੀ ਮੰਗ

Wednesday, Nov 13, 2019 - 05:09 PM (IST)

ਅਖਿਲ ਭਾਰਤੀ ਹਿੰਦੂ ਮਹਾਸਭਾ ਨੇ ਓਵੈਸੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ (ਸੁਮੀਤ ਖੰਨਾ) : ਅਖਿਲ ਭਾਰਤੀ ਹਿੰਦੂ ਮਹਾਸਭਾ ਵਲੋਂ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਰਾਮ ਲੱਲਾ ਭੂਮੀ ਨੂੰ ਲੈ ਕੇ ਆਏ ਫੈਸਲੇ ਦਾ ਸਵਾਗਤ ਕੀਤਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਗਨ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵਲੋਂ ਗ੍ਰਹਿ ਮੰਤਰੀ ਨੂੰ ਓਵੈਸੀ ਖਿਲਾਫ ਕਾਰਵਾਈ ਕਰਨ ਲਈ ਇੱਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਆਈ.ਐੱਮ.ਆਈ.ਐੱਮ. ਦੇ ਪ੍ਰਧਾਨ ਅਸਦੁਦੀਨ ਓਵੈਸੀ  ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ ਤੇ ਉਹ ਹਿੰਦੂ ਮੁਸਲਮਾਨਾਂ 'ਚ ਦਰਾਰ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਓਵੈਸੀ ਖਿਲਾਫ ਕੇਸ ਦਰਜ ਕੀਤਾ ਜਾਵੇ।

ਦੱਸਣਯੋਗ ਹੈ ਕਿ ਆਯੋਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਆਏ ਫੈਸਲੇ 'ਤੇ ਪ੍ਰਤੀਕ੍ਰਿਆ ਦਿੰਦਿਆ ਓਵੈਸੀ ਨੇ ਕਿਹਾ ਸੀ ਕਿ 'ਉਨ੍ਹਾਂ ਨੂੰ ਖੈਰਾਤ 'ਚ ਜ਼ਮੀਨ ਦਾ ਇਕ ਟੁਕੜਾ ਵੀ ਨਹੀਂ ਚਾਹੀਦਾ, ਉਨ੍ਹਾਂ ਦੀ ਲੜਾਈ ਮਸਜਿਦ ਲਈ ਸੀ, 5 ਏਕੜ ਭੂਮੀ ਲਈ ਨਹੀਂ'। ਇਸ ਬਿਆਨ ਤੋਂ ਬਾਅਦ ਓਵੈਸੀ ਨਿਸ਼ਾਨੇ 'ਤੇ ਆ ਗਏ ਸਨ।  


author

Baljeet Kaur

Content Editor

Related News