ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

Thursday, Aug 08, 2019 - 05:04 PM (IST)

ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਅੰਮ੍ਰਿਤਸਰ (ਗੁਰਪ੍ਰੀਤ) : ਪਿੰਡ ਚਾਟੀਵਿੰਡ 'ਚ ਅੰਮ੍ਰਿਤਧਾਰੀ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ 'ਚ ਦੋਸ਼ੀਆਂ ਖਿਲਾਫ ਕਾਵਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਰੋਸ ਵਿਖਾਵਾ ਕੀਤਾ ਗਿਆ। 

ਜਾਣਕਾਰੀ ਮੁਤਾਬਕ 28 ਜੁਲਾਈ ਨੂੰ ਕੁਝ ਲੋਕਾਂ ਨੇ ਨਸ਼ਾ ਵੇਚਣ ਦਾ ਦੋਸ਼ ਲਾਉਂਦੇ ਹੋਏ ਜਰਨੈਲ ਸਿੰਘ ਨਾਂ ਦੇ ਵਿਅਕਤੀ ਨੂੰ ਘੇਰ ਕੇ ਕੁੱਟਿਆ ਅਤੇ ਉਸ ਦੇ ਕੇਸਾਂ ਦੀ ਤੇ ਬੇਅਦਬੀ ਕਰਕੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਸਬੰਧਤ ਵਿਅਕਤੀਆਂ 'ਤੇ ਕੇਸ ਤਾਂ ਦਰਜ ਕਰ ਲਿਆ ਪਰ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨਾਲ ਮਿਲ ਕੇ ਪ੍ਰਦਰਸ਼ਨ ਕਰਦਿਆਂ ਜਰਨੈਲ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸੜਕਾਂ 'ਤੇ ਉਤਰ ਆਉਣਗੇ।


author

Baljeet Kaur

Content Editor

Related News