ਸਹੁਰੇ ਪਰਿਵਾਰ ਤੋਂ ਦੁਖੀ ਇੰਜੀਨੀਅਰ ਨੇ ਚੁੱਕਿਆ ਖ਼ੌਫ਼ਨਾਕ ਕਦਮ
Monday, Oct 05, 2020 - 12:40 PM (IST)

ਅੰਮ੍ਰਿਤਸਰ (ਅਰੁਣ): ਮਜੀਠਾ ਰੋਡ ਇਲਾਕੇ 'ਚ ਕਿਰਾਏ ਦੇ ਇਕ ਮਕਾਨ 'ਚ ਰਹਿ ਰਹੇ ਕੰਪਨੀ ਦੇ ਇਕ ਇੰਜੀਨੀਅਰ ਨੇ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਦਿਨੇਸ਼ ਕੁਮਾਰ ਕਿਸੇ ਕੰਪਨੀ 'ਚ ਇੰਜੀਨੀਅਰ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੜਕ 'ਤੇ ਕੁੜੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, ਸਿਰ 'ਤੇ ਮਾਰੀਆਂ ਹਾਕੀਆਂ (ਵੀਡੀਓ)
ਮ੍ਰਿਤਕ ਦੇ ਵਾਰਿਸਾਂ ਮੁਤਾਬਕ ਉਸਦੀ ਆਪਣੀ ਪਤਨੀ ਅਤੇ ਸਹੁਰਿਆਂ ਨਾਲ ਤਕਰਾਰ ਚੱਲ ਰਹੀ ਸੀ। ਕੁਝ ਦਿਨ ਪਹਿਲਾਂ ਹੀ ਉਸਦੀ ਪਤਨੀ ਝਗੜਾ ਕਰਕੇ ਆਪਣੇ ਪੇਕੇ ਘਰ ਚਲੀ ਗਈ ਸੀ। ਉਸਦਾ ਸਹੁਰਾ ਪਰਿਵਾਰ ਉਸ ਨੂੰ ਤਲਾਕ ਲੈਣ ਲਈ ਮਜ਼ਬੂਰ ਕਰ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਦਿਨੇਸ਼ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮਜੀਠਾ ਰੋਡ ਥਾਣੇ ਦੀ ਪੁਲਸ, ਜੋ ਕਿ ਮਕਾਨ ਮਾਲਕ ਦੀ ਇਤਲਾਹ ਮਗਰੋਂ ਮੌਕੇ 'ਤੇ ਪੁੱਜੀ ਸੀ, ਨੇ ਲਾਸ਼ ਕਬਜ਼ੇ 'ਚ ਲੈਣ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੱਚਾਈ ਸਾਹਮਣੇ ਆਉਣ 'ਤੇ ਖ਼ੁਲਾਸਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਇਸ ਸਾਲ ਪਵੇਗੀ ਕੜਾਕੇ ਦੀ ਠੰਡ, ਸਰਦੀ ਦਾ ਮੌਸਮ ਵੀ ਹੋਵੇਗਾ ਲੰਬਾ