ਫੌਜੀਆਂ ਦਾ ਸਾਥ ਦੇਣ ਨੂੰ ਤਿਆਰ ਸਰਹੱਦੀ ਪਿੰਡਾਂ ਦੇ ਲੋਕ
Thursday, Feb 28, 2019 - 10:33 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਭਾਰਤ ਦੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਤੇ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਦੇ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਦੇ ਹੌਂਸਲੇ ਬੁਲੰਦ ਹਨ।
ਇਸ ਦੌਰਾਨ ਗੱਲਬਾਤ ਕਰਦਿਆਂ ਸਰਹੱਦੀ ਹਲਕੇ ਅਟਾਰੀ ਦੇ ਲੋਕਾਂ ਨੇ ਕਿਹਾ ਕਿ ਜੰਗ ਲੱਗੀ ਤਾਂ ਉਹ ਪਿੱਛੇ ਨਹੀਂ ਹਟਣਗੇ ਸਗੋਂ ਆਪਣੇ ਦੇਸ਼ ਦੇ ਜਵਾਨਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡੇ 'ਤੇ ਕਈ ਜੰਗਾਂ ਹੰਡਾ ਚੁੱਕੇ ਹਨ ਤੇ ਫੌਜ ਦੇ ਮੋਢੇ-ਨਾਲ ਮੋਢਾ ਜੋੜ ਕੇ ਖੜਨ ਲਈ ਤਿਆਰ ਹਨ।