ਅਸ਼ੋਕ ਵਾਟਿਕਾ ਪਬਲਿਕ ਸਕੂਲ ''ਚ ਲੱਗੀ ਭਿਆਨਕ ਅੱਗ

10/20/2019 3:07:22 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਅਸ਼ੋਕ ਵਾਟਿਕਾ ਪਬਲਿਕ ਸਕੂਲ 'ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਿਟ ਕਾਰਣ ਲੱਗੀ, ਜਿਸਨੇ ਕੁਝ ਹੀ ਪਲਾਂ 'ਚ ਸਕੂਲ ਨਾਲ ਬਣੀਆਂ ਦੁਕਾਨਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇਸ ਅੱਗ ਨਾਲ ਸਕੂਲ ਦੀ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ।

ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਇਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।  

Baljeet Kaur

This news is Content Editor Baljeet Kaur