ਆਸ਼ੂ ਕਤਲ ਕੇਸ ''ਚ 4 ਦੋਸ਼ੀ ਗ੍ਰਿਫਤਾਰ
Saturday, May 04, 2019 - 04:29 PM (IST)
![ਆਸ਼ੂ ਕਤਲ ਕੇਸ ''ਚ 4 ਦੋਸ਼ੀ ਗ੍ਰਿਫਤਾਰ](https://static.jagbani.com/multimedia/2019_5image_16_29_232683759a9.jpg)
ਅੰਮ੍ਰਿਤਸਰ (ਸੁਮਿਤ ਖੰਨ) : ਅੰਮ੍ਰਿਤਸਰ ਪੁਲਸ ਵਲੋਂ ਆਸ਼ੂ ਕਤਲ ਕੇਸ 'ਚ ਅੰਮ੍ਰਿਤਸਰ ਪੁਲਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਉਕਤ ਦੋਸ਼ੀਆਂ ਕੋਲੋਂ ਵਾਰਦਾਤ 'ਚ ਵਰਤੇ ਗਏ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ 16 ਅਪ੍ਰੈਲ ਨੂੰ ਇਨ੍ਹਾਂ ਮੁਲਜ਼ਮਾਂ ਨੇ ਰੰਜਿਸ਼ ਦੇ ਚੱਲਦਿਆਂ ਆਸ਼ੂ ਨਾਂ ਦੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਤੇ ਫਿਰ ਕਲਕੱਤਾ ਜਾ ਕੇ ਲੁਕ ਗਏ ਸਨ। ਮੌਤ ਤੋਂ ਪਹਿਲਾਂ ਆਸ਼ੂ ਵਲੋਂ ਦਿੱਤੇ ਬਿਆਨਾਂ 'ਤੇ ਪੁਲਸ ਨੇ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਤੇ ਹੁਣ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਕਤਲ ਮਾਮਲੇ 'ਚ ਕੁਝ ਦੋਸ਼ੀ ਅਜੇ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪੁਲਸ ਵਲੋਂ ਜਲਦ ਗ੍ਰਿਫਤਾਰ ਕਰ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ।