ਅਸ਼ਵਨੀ ਸ਼ਰਮਾ ''ਤੇ ਹੋਏ ਹਮਲੇ ਦੇ ਮਾਮਲੇ ''ਚ ਕਾਂਗਰਸ ''ਤੇ ਭੜਕੀ ਭਾਜਪਾ, ਦਿੱਤੀ ਚਿਤਾਵਨੀ
Tuesday, Oct 13, 2020 - 04:39 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੇ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਸੀਨੀਅਰ ਨੇਤਾਵਾਂ ਵਲੋਂ ਅੰਮ੍ਰਿਤਸਰ ਦੇ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਤ, ਲਾਸ਼ਾਂ ਵੇਖ ਕੰਬ ਜਾਵੇਗੀ ਰੂਹ
ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕਿਸਾਨਾਂ ਨੇ ਨਹੀਂ ਬਲਕਿ ਕਾਂਗਰਸ ਪਾਰਟੀ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪਿੱਛਲੇ ਕੁਝ ਸਮੇਂ ਤੋਂ ਭਾਜਪਾ ਦੇ ਦਫ਼ਤਰਾਂ 'ਤੇ ਪ੍ਰਦਰਸ਼ਨ ਕਰ ਰਹੀ ਸੀ ਤੇ ਕਈ ਵਾਰ ਇਨ੍ਹਾਂ ਵਲੋਂ ਤਾਲੇ ਲਗਾਉਣ ਦਾ ਵੀ ਯਤਨ ਕੀਤਾ ਗਿਆ ਪਰ ਸਫ਼ਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਜੋ ਕਿਸਾਨਾਂ 'ਤੇ ਹਮਲਾ ਕਰਨਾ ਦਾ ਦੋਸ਼ ਲਗਾਇਆ ਜਾ ਰਿਹਾ ਹੈ ਉਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਇਹ ਕਿੰਨੇ ਕਿਸਾਨਾਂ ਦੇ ਹਮਦਰਦ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਸ਼ਵਨੀ ਸ਼ਰਮਾ 'ਤੇ ਹਮਲਾ ਕਰਨ ਵਾਲੇ ਜਲਦ ਤੋਂ ਜਲਦ ਨਾ ਫੜੇ ਗਏ ਤਾਂ ਕਾਂਗਰਸ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ।
ਇਹ ਵੀ ਪੜ੍ਹੋ : ਸਾਬਕਾ ਅਕਾਲੀ ਆਗੂ ਦੀ ਕਰਤੂਤ: ਪਾਰਟੀ ਬਾਰੇ ਗੱਲਬਾਤ ਕਰਨ ਲਈ ਸੱਦ ਕੇ ਖਿੱਚੀਆਂ ਅਸ਼ਲੀਲ ਤਸਵੀਰਾਂ