ਹਾਰਟ ਅਟੈਕ ਨਾਲ ਏ. ਐੱਸ. ਆਈ. ਦੀ ਮੌਤ
Monday, Feb 25, 2019 - 03:16 PM (IST)

ਅੰਮ੍ਰਿਤਸਰ (ਅਰੁਣ) : ਅੰਮ੍ਰਿਤਸਰ 'ਚ ਹਾਰਟ ਅਟੈਕ ਨਾਲ ਏ.ਐੱਸ.ਆਈ. ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਏ. ਸੀ. ਪੀ. ਈਸਟ ਦਫਤਰ ਤਾਇਨਾਤ ਏ. ਐੱਸ. ਆਈ. ਸੂਬਾ ਸਿੰਘ ਦੀ ਬੀਤੀ ਸ਼ਾਮ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਨਾਲ ਤਬੀਅਤ ਖਰਾਬ ਹੋ ਗਈ। ਸਟਾਫ ਵੱਲੋਂ ਇਲਾਜ ਲਈ ਹਸਪਤਾਲ ਲਿਜਾਣ ਮੌਕੇ ਰਸਤੇ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਅੱਜ ਸਵੇਰੇ ਉਨ੍ਹਾਂ ਦਾ ਸ਼ਹੀਦਾਂ ਸਾਹਿਬ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।