ਔਜਲਾ ਨੇ ਨੌਜਵਾਨਾਂ ਨੂੰ ਵੰਡੀਆਂ ਬਾਸਕਟਬਾਲ ਕਿੱਟਾਂ

Wednesday, Mar 06, 2019 - 03:44 PM (IST)

ਔਜਲਾ ਨੇ ਨੌਜਵਾਨਾਂ ਨੂੰ ਵੰਡੀਆਂ ਬਾਸਕਟਬਾਲ ਕਿੱਟਾਂ

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਤੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਤੰਦਰੁਸਤ ਪੰਜਾਬ' ਤਹਿਤ ਨੌਜਵਾਨਾਂ ਨੂੰ ਬਾਸਕਟਬਾਲ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਵਲੋਂ 500 ਦੇ ਕਰੀਬ ਕਿੱਟਾਂ ਵੰਡੀਆਂ ਗਈਆਂ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਔਜਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਹੋ ਕੇ ਖੇਡਾਂ ਵੱਲ ਵੱਧਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ 'ਚ ਟੂਰਨਾਮੈਂਟ ਕਰਵਾਉਣ ਦੇ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਖੇਡਾਂ ਵੱਲ ਆਕਰਸ਼ਿਤ ਹੋ ਸਕਣ ਤੇ ਨਸ਼ਿਆਂ ਤੋਂ ਦੂਰ ਰਹਿਣ।  


author

Baljeet Kaur

Content Editor

Related News