ਔਜਲਾ ਦਾ ਪਲਾਨ ਦਿਵਾਏਗਾ ਟ੍ਰੈਫਿਕ ਸਮੱਸਿਆ ਤੋਂ ਨਿਜਾਤ
Thursday, Jan 10, 2019 - 04:09 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਗਰੀ ਅੰਮ੍ਰਿਤਸਰ 'ਚ ਵਿਗੜੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਣ ਲਈ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਬੱਸ ਸਟੈਂਡ ਦਾ ਦੌਰਾ ਕੀਤਾ। ਇਸ ਦੌਰਾਨ ਟ੍ਰੈਫਿਕ ਦੀ ਵਿਗੜੀ ਹਾਲਤ ਤੇ ਬੱਸ ਸਟੈਂਡ ਦੀ ਦੁਰਦਸ਼ਾ ਦੇਖ ਕੇ ਉਨ੍ਹਾਂ ਨੇ ਚਿੰਤਾ ਪ੍ਰਗਟਾਈ।
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਸ ਸਟੈਂਡ ਦੀ ਹਾਲਤ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆਂ ਜਾਵੇਗਾ ਤੇ ਇਸ ਲਈ ਹੋ ਸਕੇ ਤਾਂ ਉਹ ਆਪਣੇ ਐੱਮ.ਪੀ. ਕੋਟੇ 'ਚੋਂ ਫੰਡ ਵੀ ਦੇਣਗੇ। ਉਥੇ ਹੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਆਟੋ ਰਿਕਸ਼ਾ ਚਾਲਕਾਂ ਨਾਲ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕਰ ਦੀ ਗੱਲ ਵੀ ਕਹੀ। ਔਜਲਾ ਨੇ ਕਿਹਾ ਕਿ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਕਾਨੂੰਨ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇਗੀ।