ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ''ਤੇ ਨਗਰ ਕੀਰਤਨ

Saturday, Jan 25, 2020 - 04:30 PM (IST)

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ''ਤੇ ਨਗਰ ਕੀਰਤਨ

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ 5 ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ, ਜੋ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਇਸ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ।
PunjabKesari
ਇਸ ਵਿਸ਼ਾਲ ਨਗਰ ਕੀਰਤਨ 'ਚ ਨਿੱਕੇ-ਨਿੱਕੇ ਸਕੂਲੀ ਬੱਚੇ ਜਿਥੇ ਖਿੱਚ ਦਾ ਕੇਂਦਰ ਰਹੇ ਉਥੇ ਹੀ ਗਤਕਾ ਪਾਰਟੀਆਂ ਨੇ ਵੀ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆ ਸਮੇਤ ਸਥਾਨਕ ਸੰਗਤਾਂ ਹਰ ਜਸ ਗਾਉਂਦੀਆਂ ਨਗਰ ਕੀਰਤਨ ਦੇ ਅਗਲੇ ਪੜਾਅ ਵਲ ਵੱਧ ਰਹੀਆਂ ਸਨ।

PunjabKesari


author

Baljeet Kaur

Content Editor

Related News