ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ''ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

Sunday, Feb 02, 2020 - 02:49 PM (IST)

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ''ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 5 ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਸਾਹਿਬ ਜੀ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਚਾਟੀਵਿੰਡ ਚੌਕ ਤੋਂ ਆਰੰਭ ਹੋਇਆ।

PunjabKesariਵੱਡੀ ਗਿਣਤੀ 'ਚ ਸੰਗਤਾਂ ਨੇ ਇਸ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ। ਹਾਥੀ-ਘੋੜਿਆਂ 'ਤੇ ਸਵਾਰ ਨਿਹੰਗ ਸਿੰਘ ਜਿਥੇ ਨਗਰ ਕੀਰਤਨ ਦੀ ਖਿੱਚ ਦਾ ਕੇਂਦਰ ਰਹੇ ਉਥੇ ਹੀ ਗਤਕਾ ਪਾਰਟੀਆਂ ਨੇ ਵੀ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸੰਗਤਾਂ ਦੀ ਸੇਵਾ ਲਈ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਲੰਗਰ ਲਗਾਏ ਗਏ। ਇਹ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਜ਼ਿਲਾ ਤਰਨਤਾਰਨ ਦੇ ਪਿੰਡ ਪਹੂਵਿੰਡ ਪਹੁੰਚ ਕੇ ਸੰਪੰਨ ਹੋਇਆ।


author

Baljeet Kaur

Content Editor

Related News