ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਦਾ ਮਾਮਲਾ : ਸੜਕਾਂ ''ਤੇ ਉੱਤਰੇ ਲੋਕ

Monday, Sep 16, 2019 - 03:41 PM (IST)

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਦਾ ਮਾਮਲਾ : ਸੜਕਾਂ ''ਤੇ ਉੱਤਰੇ ਲੋਕ

ਅੰਮ੍ਰਿਤਸਰ (ਗੁਰਪ੍ਰੀਤ) : ਰਾਜਪੁਰਾ 'ਚ ਆਈ.ਟੀ.ਆਈ ਚੌਕ 'ਤੇ ਸਥਾਪਿਤ ਬਾਬਾ ਸਾਹਿਬ ਦੀ ਮੂਰਤੀ ਨਾਲ ਕੁਝ ਸ਼ਰਾਰਤੀ ਅਨਸਰਾਂ ਵਲੋਂ ਛੇੜਛਾੜ ਤੋਂ ਬਾਅਦ ਅਨੁਸੂਚਿਤ ਜਾਤੀ ਦੀਆਂ ਵੱਖ-ਵੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦੇ ਅੰਮ੍ਰਿਤਸਰ 'ਚ ਬਹੁਜਨ ਸਮਾਜ ਪਾਰਟੀ ਵਲੋਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ ਤੇ ਡੀ.ਸੀ. ਦਫਤਰ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ। ਇਸ ਸਬੰਧੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ।

ਇਸ ਮੌਕੇ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਭੋਲਾ ਸਿੰਘ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਨਿਦੰਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ 'ਚ ਅਜਿਹੀ ਕੋਈ ਵੀ ਘਟਨਾ ਹੁੰਦੀ ਹੈ, ਉਸ ਦੀ ਜਿੰਮੇਵਾਰ ਸਰਕਾਰ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਵੀ ਇਹ ਹਰਕਤ ਕੀਤੀ ਹੈ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤੇ ਜਾਵੇ ਤੇ ਉਨ੍ਹਾਂ 'ਤੇ ਸਖਤ ਕਾਰਵਾਈ ਕੀਤੀ ਜਾਵੇ।


author

Baljeet Kaur

Content Editor

Related News