ਪੁਲਸ ਚੌਂਕੀ ਨੇੜੇ ਗੋਲੀ ਚਲਾ ਕੇ ਲੁੱਟਿਆ ਬੇਕਰੀ ਮਾਲਕ

Saturday, Jan 12, 2019 - 12:20 PM (IST)

ਪੁਲਸ ਚੌਂਕੀ ਨੇੜੇ ਗੋਲੀ ਚਲਾ ਕੇ ਲੁੱਟਿਆ ਬੇਕਰੀ ਮਾਲਕ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਬੇਕਰੀ ਮਾਲਕ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਕਰੀ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਹੁਕਮ ਸਿੰਘ ਰੋਡ ਦੀ 5 ਨੰਬਰ ਗਲੀ 'ਚੋਂ ਲੰਘ ਰਿਹਾ ਸੀ। ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਦੇ ਹੱਥਾਂ 'ਚ ਪਾਈਆਂ ਸੋਨੇ ਦੀਆਂ ਮੁੰਦਰੀਆਂ ਤੇ ਡੇਢ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਲੁਟੇਰਿਆਂ ਨੇ ਜਿਸ ਥਾਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਉਹ ਪੁਲਸ ਚੌਂਕੀ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਸਥਿਤ ਹੈ। ਇਸ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News