ਅੰਮ੍ਰਿਤਸਰ : ਵਿਅਕਤੀ ਦਾ ਬੇਰਹਿਮੀ ਨਾਲ ਕਤਲ
Thursday, Nov 21, 2019 - 02:13 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਕਾਰ ਸਿੰਘ (47) ਵਾਸੀ ਪਿੰਡ ਵਰਪਾਲ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਪ੍ਰਤਾਪ ਸਿੰਘ ਸੋਤਾ ਨੇ ਦੱਸਿਆ ਕਿ ਬਲਕਾਰ ਸਿੰਘ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਚੈੱਕ ਕੀਤੇ ਜਾ ਰਹੇ ਹਨ ਅਤੇ ਜੋ ਵੀ ਸਾਹਮਣੇ ਆਏਗਾ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।