312 ਸਿੱਖਾਂ ਦੇ ਨਾਂ ਕਾਲੀ ਸੂਚੀ ''ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ

09/13/2019 6:12:46 PM

ਅੰਮ੍ਰਿਤਸਰ : (ਦੀਪਕ ਸ਼ਰਮਾ) : ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ 'ਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖੁਸ਼ੀ ਦੀ ਲਹਿਰ ਹੈ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ 'ਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ 'ਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਅਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ•ਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

Baljeet Kaur

This news is Content Editor Baljeet Kaur