ਪਿੰਡ ਭੁੱਲਰ ''ਚ ਪਾਵਨ ਸਰੂਪ ਅਗਨ ਭੇਟ ਹੋਣ ''ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ

Monday, Sep 23, 2019 - 04:22 PM (IST)

ਪਿੰਡ ਭੁੱਲਰ ''ਚ ਪਾਵਨ ਸਰੂਪ ਅਗਨ ਭੇਟ ਹੋਣ ''ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜ਼ਿਲੇ 'ਚ ਪੈਂਦੇ ਪਿੰਡ ਭੁੱਲਰ ਦੇ ਇੱਕ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਤੇ 20 ਗੁਟਕਾ ਸਾਹਿਬ ਅਗਨ ਭੇਟ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੌਸਮ 'ਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ।

ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਭਾਈ ਲੌਂਗੋਵਾਲ ਨੇ ਇਸ ਸਬੰਧ 'ਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਮੁਕੰਮਲ ਜਾਂਚ ਕਰਕੇ ਕਾਰਨਾਂ ਦਾ ਪਤਾ ਲਗਾਉਣ ਲਈ ਕਿਹਾ ਹੈ।


author

Baljeet Kaur

Content Editor

Related News