ਭਾਈ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Wednesday, Dec 04, 2019 - 01:38 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਗੁਰਬਖਸ਼ ਜੀ ਦੀ ਯਾਦ 'ਚ ਸੁਸ਼ੋਬਿਤ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ ਤੇ ਸੰਗਤਾਂ ਨੇ ਇਲਾਹੀ ਕੀਰਤਨ ਦਾ ਸਰਵਨ ਕੀਤਾ।
ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਗੁਰਬਖਸ਼ ਸਿੰਘ ਦੀ ਜੀਵਨੀ 'ਤੇ ਪ੍ਰਕਾਸ਼ ਪਾਇਆ। ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਸ਼ਹੀਦ ਭਾਈ ਗੁਰਬਖਸ਼ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਬਾਬਾ ਜੀ ਦੇ ਦੱਸੇ ਮਾਰਗਾਂ 'ਤੇ ਚੱਲਣ ਦਾ ਸੁਨੇਹਾ ਗ੍ਰਹਿਣ ਕੀਤਾ।