ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

10/30/2019 4:56:31 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਜਾ ਕੇ ਦਿੱਤਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦੇ ਦਿੱਤੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਜਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਕਰਵਾਏ ਜਾਣ ਵਾਲੇ ਸਾਂਝੇ ਸਮਾਗਮਾਂ 'ਚ ਵੱਧ ਤੋਂ ਵੱਧ ਪ੍ਰਮੁੱਖ ਸ਼ਖਸੀਅਤਾਂ ਤੱਕ ਸ਼ਮੂਲੀਅਤ ਲਈ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਖਾਸ ਮੌਕਾ ਦੱਸਦਿਆਂ ਇਸ ਪੁਰਬ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਸਮਾਗਮ ਸਮੇਂ ਸ਼ਾਮਲ ਹੋਣ ਦਾ ਭਰੋਸਾ ਵੀ ਜਤਾਇਆ ਹੈ।


Baljeet Kaur

Content Editor

Related News