ਪਾਕਿ ਗਏ ਸਿੱਖ ਸ਼ਰਧਾਲੂਆਂ ਨਾਲ ਭਾਰਤੀ ਹਾਈ ਕਮਿਸ਼ਨ ਨੂੰ ਮਿਲਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਨੇ ਕੀਤੀ ਨਿਖੇਧੀ

06/24/2018 10:41:12 AM

ਅੰਮ੍ਰਿਤਸਰ (ਦੀਪਕ, ਮਾਮਤਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਮੁਲਾਕਾਤ ਕਰਨ ਤੋਂ ਰੋਕਣ ਦੀ ਨਿੰਦਾ ਕੀਤੀ ਹੈ। 
ਉਨ੍ਹਾਂ ਕਿਹਾ ਕਿ ਪਾਕਿਸਤਾਨ ਗਏ ਸ਼ਰਧਾਲੂਆਂ ਨੂੰ ਉਥੇ ਦੇ ਭਾਰਤੀ ਹਾਈ ਕਮਿਸ਼ਨ ਵਲੋਂ ਮਿਲਣ 'ਚ ਪਾਕਿਸਤਾਨ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਕਿਉਂਕਿ ਹਾਈ ਕਮਿਸ਼ਨ ਦੇ ਅਧਿਕਾਰੀਆਂ ਦਾ ਇਹ ਫਰਜ਼ ਹੈ ਕਿ ਆਪਣੇ ਦੇਸ਼ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਾਰ ਲਵੇ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਆਪ ਸਿੱਖ ਸ਼ਰਧਾਲੂਆਂ ਨੂੰ ਮਿਲਣ ਪਹੁੰਚੇ ਸਨ ਤੇ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਹਿਲਾਂ ਵੀ ਖਾਲਸਾ ਸਾਜਨਾ ਦਿਵਸ ਮੌਕੇ ਗਏ ਜਥੇ ਨਾਲ ਵੀ ਭਾਰਤੀ ਹਾਈ ਕਮਿਸ਼ਨ ਨਾਲ ਮਿਲਣ ਨਹੀਂ ਦਿੱਤਾ ਗਿਆ ਸੀ ਤੇ ਹੁਣ ਇਕ ਵਾਰ ਫਿਰ ਅਜਿਹਾ ਕਰਕੇ ਪਾਕਿਸਤਾਨ ਸਰਕਾਰ ਨੇ ਠੀਕ ਨਹੀਂ ਕੀਤਾ।


Related News