ਭਾਈ ਮਹਿਤਾ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਟਾਈਟਲਰ ਦਾ ਜਨਮ ਦਿਨ ਮਨਾਉਣ ਦੀ ਕੀਤੀ ਨਿਖੇਧੀ

Tuesday, Aug 18, 2020 - 04:51 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦਾ ਕਰਮ ਗਿੱਲ ਵਲੋਂ ਅੰਮ੍ਰਿਤਸਰ ਵਿਖੇ ਜਨਮ ਦਿਨ ਮਨਾਉਣਾ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਇਕ ਡੂੰਘੀ ਚਾਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਇਕ ਸਾਂਝੇ ਬਿਆਨ ਰਾਹੀਂ ਕੀਤਾ ਹੈ। 

ਇਹ ਵੀ ਪੜ੍ਹੋਂ : ਦਰਿੰਦੇ ਪਤੀ ਦੀ ਕਰਤੂਤ: ਪਤਨੀ ਦੇ ਢਿੱਡ 'ਚ ਦਾਤੀ ਮਾਰ ਕੇ ਕੀਤਾ ਕਤਲ

ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਉਹ ਜਾਣਬੁੱਝ ਕੇ ਸਿੱਖ ਵਿਰੋਧੀ ਲੋਕਾਂ ਨੂੰ ਖੁੱਲ੍ਹ ਦੇ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਅੰਮ੍ਰਿਤਸਰ ਵਿਖੇ ਕਰਮਜੀਤ ਗਿੱਲ ਨਾਂ ਦੇ ਵਿਅਕਤੀ ਵਲੋਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਦੇ ਜਨਮ ਦਿਨ ਮੌਕੇ ਜਿਥੇ ਹੋਰਡਿੰਗ ਬੋਰਡ ਲਗਾਏ ਗਏ, ਉਥੇ ਹੀ ਸਮਾਗਮ ਰਚਾ ਕੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਆਖਿਆ ਕਿ ਜਗਦੀਸ਼ ਟਾਈਟਲਰ ਨੇ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ 'ਚ ਭਾਗੀ ਹੁੰਦਿਆਂ ਬੇਦੋਸ਼ੇ ਸਿੱਖਾਂ ਨੂੰ ਮਰਵਾਇਆ। ਇਹ ਸਿੱਖ ਕੌਮ ਦੇ ਉਹ ਨਾਸੂਰ ਹਨ, ਜੋ ਕਦੇ ਭਰ ਨਹੀਂ ਸਕਦੇ। ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਸਿੱਖਾਂ ਦੇ ਇਨ੍ਹਾਂ ਕਾਤਲ ਲੋਕਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜ਼ਿਆ। ਹੁਣ ਪੰਜਾਬ 'ਚ ਕਾਂਗਰਸ ਸਰਕਾਰ ਹੁੰਦਿਆਂ ਇਕ ਵਾਰ ਫਿਰ ਸਿੱਖਾਂ ਦੇ ਕਾਤਲ ਲੋਕਾਂ ਦੇ ਜਨਮ ਦਿਨ ਮਨਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ। ਅਜਿਹੇ ਵਰਤਾਰੇ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਿੰਮਤ ਨਾ ਕਰੇ।

ਇਹ ਵੀ ਪੜ੍ਹੋਂ :  ਬੈਂਕ ਮੈਨੇਜਰ ਦੀ ਦਰਿੰਦਗੀ, ਦੂਜਾ ਵਿਆਹ ਕਰਵਾਉਣ ਲਈ ਪਤਨੀ ਤੇ 3 ਬੱਚਿਆਂ ਦਾ ਕੀਤਾ ਬੇਰਹਿਮੀ ਨਾਲ ਕਤਲ


Baljeet Kaur

Content Editor

Related News