ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ (ਵੀਡੀਓ)

07/16/2018 6:18:12 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਇਤਿਹਾਸ ਨਾਲ ਜੁੜ ਲਾਹਾ ਲਿਆ। ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੇ ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਣ ਦਾ ਸੰਦੇਸ਼ ਦਿੱਤਾ ਤੇ ਕਿਹਾ ਕਿ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਜੁੜਨ ਦੀ ਅਪੀਲ ਕੀਤੀ।


Related News