ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

Tuesday, Dec 15, 2020 - 09:39 AM (IST)

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਚ ਪਹੁੰਚਿਆ ਵਰਦੀਧਾਰੀ ਫ਼ੌਜੀ, ਖੁਫ਼ੀਆ ਤੰਤਰ ਚੌਕਸ

ਉਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਾ ਕੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇਕ ਤਸਵੀਰ ਵਿਚ ਉਸ ਦੇ ਪੈਰਾਂ ਵਿਚ ਦਿਸ ਰਿਹਾ ਹੈ। ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਸਾਹਮਣੇ ਆਇਆ 'ਆਪ' ਦਾ ਖ਼ਾਲਿਸਤਾਨੀ ਚਿਹਰਾ?


author

Baljeet Kaur

Content Editor

Related News