ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਪਸ਼ਚਾਤਾਪ ਸਮਾਗਮ

Saturday, Oct 10, 2020 - 04:22 PM (IST)

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਪਸ਼ਚਾਤਾਪ ਸਮਾਗਮ

ਅੰਮ੍ਰਿਤਸਰ (ਅਣਜਾਣ, ਦੀਪਕ ਸ਼ਰਮਾ) : ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਡੋਗਰਿਆਂ ਦੇ ਬਹਿਕਾਵੇਂ 'ਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਰੂਪਾਂ ਦੀ ਬੇਅਦਬੀ ਦੇ ਮਾਮਲੇ 'ਚ ਮੁਅੱਤਲੀ ਜਾਂ ਬਰਖ਼ਾਸਤਗੀ ਤੋਂ ਬਾਅਦ ਦੋਸ਼ੀਆਂ ਨੂੰ ਮਿਲਣਗੀਆਂ ਸਜਾਵਾਂ?

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਹਮੇਸ਼ਾ ਹੀ ਵਿਰੋਧੀਆਂ ਦੀ ਚਾਲਾਂ ਦਾ ਸ਼ਿਕਾਰ ਹੋਣਾ ਪਿਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਅੰਗਰੇਜ਼ਾਂ ਨੇ ਸਿੱਖ ਰਾਜ ਨੂੰ ਖ਼ਤਮ ਕਰਨ ਲਈ ਡੋਗਰਿਆਂ ਨੂੰ ਆਪਣਾ ਹੱਥ-ਠੋਕਾ ਬਣਾਇਆ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਸੈਨਿਕਾਂ ਹੱਥੋਂ ਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਸਮੇਤ ਸਿੱਖ ਜਰਨੈਲਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ। ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹੀਆਂ ਕਈ ਸਿੱਖ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਲੜਾ ਰਹੀਆਂ ਹਨ। ਸਿੱਖਾਂ ਨਾਲ ਹੋ ਰਹੇ ਧੱਕੇ ਦਾ ਕਾਰਨ ਸਾਡਾ ਇਕੱਠੇ ਨਾ ਹੋਣਾ ਹੈ। ਉਨ੍ਹਾਂ ਮੌਜੂਦਾ ਸਮੇਂ ਅੰਦਰ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਅਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਅਤੇ ਰਾਜਿਸਥਾਨ ਅੰਦਰ ਪੰਜਾਬੀ ਨੂੰ ਅਣਦੇਖਿਆ ਕੀਤੇ ਜਾਣ 'ਤੇ ਵੀ ਸਵਾਲ ਉਠਾਇਆ।

ਇਹ ਵੀ ਪੜ੍ਹੋ : ਮਰੀ ਹੋਈ ਧੀ ਨੂੰ ਇਨਸਾਫ਼ ਨਹੀਂ ਦਵਾ ਸਕਿਆ ਬਜ਼ੁਰਗ ਜੋੜਾ, ਦੁਖ 'ਚ ਖ਼ੁਦ ਵੀ ਦੁਨੀਆ ਨੂੰ ਕਿਹਾ ਅਲਵਿਦਾ

ਇਸ ਮੌਕੇ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੋਗਰਿਆਂ ਵਲੋਂ 176 ਸਾਲ ਪਹਿਲਾਂ ਕੀਤੇ ਗਏ ਕਤਲੇਆਮ ਦਾ ਇਤਿਹਾਸ ਸਾਂਝਾ ਕਰਦਿਆਂ ਸਿੱਖ ਕੌਮ ਨੂੰ ਵਰਤਮਾਨ ਸਮੇਂ ਸੁਚੇਤ ਰੂਪ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ 'ਚ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਸ਼ਾਮਲ ਸਨ।


author

Baljeet Kaur

Content Editor

Related News