ਤੇਲ ਕੀਮਤਾਂ ''ਚ ਵਾਧੇ ਖਿਲਾਫ ਕਿਸਾਨਾਂ ਦਾ ਫੁੱਟਿਆ ਗੁੱਸਾ

Saturday, Jul 06, 2019 - 04:59 PM (IST)

ਤੇਲ ਕੀਮਤਾਂ ''ਚ ਵਾਧੇ ਖਿਲਾਫ ਕਿਸਾਨਾਂ ਦਾ ਫੁੱਟਿਆ ਗੁੱਸਾ

ਅੰਮ੍ਰਿਤਸਰ (ਸੁਮਿਤ ਖੰਨਾ) : ਮੋਦੀ ਸਰਕਾਰ ਵਲੋਂ ਪੇਸ਼ ਬਜਟ 'ਚ ਵਧਾਏ ਗਏ ਪੈਟਰੋਲ-ਡੀਜ਼ਲ ਦੇ ਰੇਟ ਖਿਲਾਫ ਕਿਸਾਨ ਸੜਕਾਂ 'ਤੇ ਉਤਰ ਆਏ ਹਨ। ਬਜਟ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਕਿਸਾਨਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਪੁਤਲਾ ਫੂਕਿਆ ਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਜਟ ਉਨ੍ਹਾਂ ਨਾਲ ਸਿਰਫ ਇਕ ਮਜ਼ਾਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਣਗੇ।  


author

Baljeet Kaur

Content Editor

Related News