ਬਜਟ ਇਜਲਾਸ ਦੌਰਾਨ ਫਾਰਗ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

Saturday, Mar 30, 2019 - 04:54 PM (IST)

ਬਜਟ ਇਜਲਾਸ ਦੌਰਾਨ ਫਾਰਗ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੋਸ ਪ੍ਰਦਰਸ਼ਨਾਂ ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਕ ਪਾਸੇ ਜਿਥੇ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਦਭਾਵਨਾ ਸੇਵਾ ਦਲ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਦੂਜੇ ਪਾਸੇ ਐੱਸ.ਜੀ.ਪੀ.ਸੀ. ਵਲੋਂ ਫਾਰਗ 523 ਮੁਲਾਜ਼ਮਾਂ ਨੇ ਵੀ ਬਜਟ ਇਜਲਾਸ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਰੋਸ ਪ੍ਰਦਰਸ਼ਨ ਕਰਦਿਆਂ ਫਾਰਗ ਮੁਲਾਜ਼ਮਾਂ ਨੇ ਮੁੜ ਬਹਾਲੀ ਦੀ ਮੰਗ ਕੀਤੀ ਤੇ ਸ਼੍ਰੋਮਣੀ ਕਮੇਟੀ ਦੀਆਂ ਵਧੀਕੀਆਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਨੇ ਇਨ੍ਹਾਂ ਫਾਰਗ ਮੁਲਾਜ਼ਮਾਂ ਦਾ ਪੱਖ ਪੂਰਦਿਆਂ ਉਨ੍ਹਾਂ ਦਾ ਸਾਥ ਦਿੱਤਾ।  

ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਵਲੋਂ ਕਾਗਜ਼ੀ ਕਾਰਵਾਈ 'ਚ ਉਣਤਾਈਆਂ ਦੇ ਨਾਂ 'ਤੇ 523 ਮੁਲਾਜ਼ਮਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ ਤੇ ਕਰੀਬ ਇਕ ਸਾਲ ਤੋਂ ਇਹ ਮੁਲਾਜ਼ਮ ਮੁੜ ਬਹਾਲੀ ਲਈ ਸੰਘਰਸ਼ ਕਰ ਰਹੇ ਹਨ।


author

Baljeet Kaur

Content Editor

Related News