CAA ਸਬੰਧੀ ਪੰਜਾਬ ਭਾਜਪਾ ਯੁਵਾ ਮੋਰਚਾ ਨੇ ਕੱਢੀ ਜਾਗਰੂਕ ਰੈਲੀ
Sunday, Jan 12, 2020 - 04:04 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਭਾਜਪਾ ਯੁਵਾ ਮੋਰਚਾ ਵਲੋਂ ਅੰਮ੍ਰਿਤਸਰ 'ਚ ਨਾਗਰਿਕਤਾ ਸੋਧ ਐਕਟ (ਸੀ.ਏ.ਏ) ਸਬੰਧੀ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਇਹ ਐਕਟ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਹੈ ਨਾ ਕਿ ਉਨ੍ਹਾਂ ਦੇ ਹੱਕਾਂ ਨੂੰ ਖੋਹਣ ਲਈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਇਸ ਐਕਟ ਦਾ ਕੀਤਾ ਜਾ ਰਿਹਾ ਵਿਰੋਧ ਬੇਬੁਨਿਆਦ ਹੈ। ਅੱਜ ਲੱਖਾਂ ਲੋਕ ਇਸ ਬਿੱਲ ਦਾ ਸਵਾਗਤ ਵੀ ਕਰ ਰਹੇ ਹੈ। ਜੋ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਇਸ ਲਈ ਇਸ ਐਕਟ ਸਬੰਧੀ ਜਾਗਰੂਕ ਕਰਨ ਲਈ ਇਹ ਰੈਲੀ ਕੱਢ ਜਾ ਰਹੀ ਹੈ।