ਸ਼ਾਂਤੀ ਦਾ ਸੰਦੇਸ਼ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਸਿੱਖ

Monday, Nov 18, 2019 - 03:51 PM (IST)

ਸ਼ਾਂਤੀ ਦਾ ਸੰਦੇਸ਼ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਸਿੱਖ

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ 'ਤੇ ਕੈਨੇਡਾ ਦੇ ਸਿੱਖਾਂ ਨੇ ਇਤਿਹਾਸ ਰਚਿਆ ਹੈ। ਬੱਸ ਰਾਹੀਂ 17 ਦੇਸ਼ਾਂ 'ਚ ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਇਸ ਸਿੱਖ ਜਥੇ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ।

PunjabKesariਜਥੇ 'ਚ ਸ਼ਾਮਲ ਗੁਰਚਰਨ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੀ ਸੋਚ ਨੂੰ ਹਕੀਕਤ 'ਚ ਬਦਲਣ ਲਈ ਇਕ ਮੁਸਲਮਾਨ ਸ਼ਰਧਾਲੂ ਨੇ ਉਨ੍ਹਾਂ ਲਈ ਇਸ ਵਿਸ਼ੇਸ਼ ਬੱਸ ਦਾ ਪ੍ਰਬੰਧ ਕੀਤਾ ਤੇ ਵੱਖ-ਵੱਖ ਦੇਸ਼ਾਂ 'ਚ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੇ ਸ਼ਾਂਤੀ ਦ ਸੰਦੇਸ਼ ਦਾ ਹੋਕਾ ਦਿੰਦੇ ਹੋਏ ਉਹ ਭਾਰਤ ਪਹੁੰਚੇ ਹਨ। ਸਿੱਖ ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ 'ਚ ਉਨ੍ਹਾਂ ਦੀ ਪੂਰਾ ਪੰਜਾਬੀ ਮਾਹੌਲ ਸਿਰਜ ਕੇ ਆਓ ਭਗਤ ਕੀਤੀ ਗਈ। ਉਨ੍ਹਾਂ ਕਰਤਾਰਪੁਰ ਸਾਹਿਬ ਤੇ ਲਾਂਘੇ ਨੂੰ ਸਵਰਗ ਦੱਸਿਆ।
PunjabKesari
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੈਨੇਡੀਅਨ ਸਿੱਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯਾਤਰਾ ਨਾਲ ਨਾਨਕ ਨਾਮ ਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਹੋਵੇਗਾ। ਜਥੇ ਨੇ ਦੱਸਿਆ ਕਿ 31 ਅਗਸਤ ਤੋਂ ਸ਼ੁਰੂ ਹੋਈ ਇਹ ਯਾਤਰਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਨਾਲ ਸੰਪੰਨ ਹੋਵੇਗੀ ਤੇ ਉਹ ਵਾਪਸ ਪਰਤਣਗੇ।


author

Baljeet Kaur

Content Editor

Related News