ਫੀਸਾਂ ਵਧਾਉਣ ਦੇ ਮਾਮਲੇ ''ਚ ''ਆਪ'' ਨੇ ਘੇਰੀ ਕਾਂਗਰਸ

06/03/2020 5:04:07 PM

ਅੰਮ੍ਰਿਤਸਰ (ਸੁਮਿਤ ਖੰਨਾ) : ਮੈਡੀਕਲ ਕਾਲਜ ਦੀਆਂ ਵਧੀਆਂ ਫ਼ੀਸਾਂ ਦੇ ਖਿਲਾਫ ਅੱਜ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਮੰਤਰੀ ਓ.ਪੀ. ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਪੁਲਸ ਵਲੋਂ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ।

ਇਹ ਵੀ ਪੜ੍ਹੋ : ਮਹਿਤਪੁਰਾ 'ਚ ਹੋਏ ਕਤਲ ਮਾਮਲੇ 'ਚ ਪੁਲਸ ਵਲੋਂ ਵੱਡਾ ਖੁਲਾਸਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੈਡੀਕਲ ਕਾਲਜਾਂ ਦੀਆਂ ਵਧਾਈਆਂ ਗਈਆਂ ਫ਼ੀਸਾਂ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੇਤ ਅਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਕਰੋੜਾਂ ਰੁਪਏ ਛੱਡ ਸਕਦੀ ਹੈ ਪਰ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਨਹੀਂ ਘਟਾ ਸਕਦੇ। ਅੱਜ ਜਦੋਂ ਪੂਰੀ ਦੁਨੀਆਂ 'ਤੇ ਕੋਰੋਨਾ ਦਾ ਭਾਰੀ ਸੰਕਟ ਹੈ ਤਾਂ ਉਸੇ ਸਮੇਂ ਸਰਕਾਰ ਵਲੋਂ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਦੁੱਗਣਾ ਕੀਤਾ ਗਿਆ ਹੈ, ਜਿਸ ਤੋਂ ਕੈਪਟਨ ਸਰਕਾਰ ਦੀ ਮਾੜੀ ਸੋਚ ਦਾ ਪਤਾ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਦੇ ਰੋਸ ਵਜੋਂ ਅੱਜ ਨੌਜਵਾਨ ਆਗੂਆਂ ਸਮੇਤ ਉਨ੍ਹਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਫ਼ੀਸਾਂ ਘੱਟ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ।  

ਇਹ ਵੀ ਪੜ੍ਹੋ : ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇਅ ਮਾਮਲੇ 'ਚ ਅਕਾਲੀ ਦਲ ਨੇ ਕੈਪਟਨ 'ਤੇ ਲਗਾਏ ਵੱਡੇ ਦੋਸ਼


Baljeet Kaur

Content Editor

Related News