ਅੰਮ੍ਰਿਤਸਰ : ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

Wednesday, Feb 20, 2019 - 04:23 PM (IST)

ਅੰਮ੍ਰਿਤਸਰ : ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਚੱਲਦੀ ਅਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਾਰਨ ਚਾਲਕ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਨੇ ਦੱਸਿਆ ਕਿ ਉਹ ਅਟਾਰੀ ਵਲੋਂ ਆ ਰਿਹਾ ਸੀ ਤਾਂ ਅਚਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਪੂਰੀ ਸੜ ਗਈ। ਫਿਲਹਾਲ ਕਾਰ ਮਾਲਕ ਨੇ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ। 
PunjabKesari
ਇਸ ਸਬੰਧੀ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕਾਰ ਮਾਲਕ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਦਾ ਹੈ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ।


author

Baljeet Kaur

Content Editor

Related News