ਅੰਮ੍ਰਿਤਸਰ : ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

02/20/2019 4:23:25 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਚੱਲਦੀ ਅਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਾਰਨ ਚਾਲਕ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਨੇ ਦੱਸਿਆ ਕਿ ਉਹ ਅਟਾਰੀ ਵਲੋਂ ਆ ਰਿਹਾ ਸੀ ਤਾਂ ਅਚਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਪੂਰੀ ਸੜ ਗਈ। ਫਿਲਹਾਲ ਕਾਰ ਮਾਲਕ ਨੇ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ। 

ਇਸ ਸਬੰਧੀ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕਾਰ ਮਾਲਕ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਦਾ ਹੈ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ।

Baljeet Kaur

This news is Content Editor Baljeet Kaur