ਅੰਮ੍ਰਿਤਸਰ ''ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

06/01/2020 2:23:05 PM

ਅੰਮ੍ਰਿਤਸਰ (ਸੁਮੀਤ ਖੰਨਾ) : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਨੇੜੇ ਤਾਰਾ ਵਾਲੇ 'ਤੇ ਇਕ ਚੱਲਦੀ ਕਾਰਨ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਇਹ ਵੀ ਪੜ੍ਹੋ : ਹਾਈਵੋਲਟੇਜ਼ ਟਾਵਰ 'ਤੇ ਚੜ੍ਹਿਆ ਨੌਜਵਾਨ

ਅੱਗ ਲੱਗਣ ਦੀ ਘਟਨਾ ਸੰਬਧੀ ਤੁਰੰਤ ਪੁਲਸ ਵਿਭਾਗ ਤੇ ਅੱਗ ਬੁਝਾਊ ਦਸਤਿਆਂ ਨੂੰ ਸੂਚਿਤ ਕੀਤਾ ਗਿਆ, ਜਿਸ ਮਗਰੋਂ ਪੁਲਸ ਮੁਲਾਜ਼ਮਾਂ ਵਲੋਂ ਗੱਡੀ 'ਚ ਸਵਾਰ ਵਿਅਕਤੀ ਨੂੰ ਬਾਹਰ ਕੱਢਿਆ ਗਿਆ। ਮੌਕੇ 'ਤੇ ਪੁੱਜੇ ਅੱਗ ਬੁਝਾਊ ਦਸਤਿਆਂ ਵਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਇਸ ਹਾਦਸੇ 'ਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਗਨੀਮਤ ਰਹੀ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ : ਪਠਾਨਕੋਟ 'ਚ ਵਧਿਆ ਕੋਰੋਨਾ ਦਾ ਕਹਿਰ, 2 ਨਵੇਂ ਮਾਮਲਿਆਂ ਦੀ ਪੁਸ਼ਟੀ

Baljeet Kaur

This news is Content Editor Baljeet Kaur