CBSE ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Wednesday, Feb 05, 2020 - 04:03 PM (IST)

CBSE ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੀ.ਬੀ.ਐੱਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ 'ਚ ਵੀ ਕੁਝ ਸਮਾਂ ਬਤੀਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਾਂਝੇ ਤੌਰ 'ਤੇ ਸਨਮਾਨਤ ਕੀਤਾ। ਵਿਜੈ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ
ਯਾਤਰੂ ਕਿਤਾਬ 'ਚ ਲਿਖਿਆ ਕਿ ਉਨ੍ਹਾਂ ਨੂੰ ਇਸ ਪਾਵਨ ਅਸਥਾਨ 'ਤੇ ਨਤਮਸਤਕ ਹੋ ਕੇ ਮਾਣਮੱਤਾ ਮਹਿਸੂਸ ਹੋਇਆ ਹੈ। ਇਹ ਅਸਥਾਨ ਸ਼ਾਂਤੀ ਅਤੇ ਸ਼ਰਧਾ ਦੀ ਸਿਖਰ ਹੈ।


author

Baljeet Kaur

Content Editor

Related News