ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਆਪਸ ’ਚ ਭਿੜੇ

Saturday, Apr 30, 2022 - 10:10 AM (IST)

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਆਪਸ ’ਚ ਭਿੜੇ

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਆਪਸ ਵਿਚ ਭਿੜ ਗਏ, ਜਿਸ ਦੌਰਾਨ ਹਵਾਲਾਤੀ ਮੰਗਾ ਸਿੰਘ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਕੈਦੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਜੇਲ੍ਹ ਸੁਪਰਡੈਂਟ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਹਮਲਾ ਕਰਨ ਵਾਲੇ ਹਵਾਲਾਤੀ ਗੁਰਪ੍ਰੀਤ ਸਿੰਘ, ਹਵਾਲਾਤੀ ਅਜੇ ਸਿੰਘ, ਹਵਾਲਾਤੀ ਸਾਹਿਲ ਕੁਮਾਰ ਅਤੇ ਹਵਾਲਾਤੀ ਨਿਤਿਨ ਨਾਹਰ ਵਿਰੁੱਧ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਹਮਲਾਵਰਾਂ ਦੇ ਕਬਜ਼ੇ ਤੋਂ ਇਕ ਲੋਹੇ ਦੀ ਰਾਡ ਵੀ ਬਰਾਮਦ ਕੀਤੀ ਹੈ, ਜਿਸ ਨੂੰ ਉਨ੍ਹਾਂ ਵਲੋਂ ਖਿੜਕੀ ਨੂੰ ਤੋੜਿਆ ਗਿਆ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

rajwinder kaur

Content Editor

Related News