ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਆਪਸ ’ਚ ਭਿੜੇ ਹਵਾਲਾਤੀ, 7 ਖ਼ਿਲਾਫ਼ ਕੇਸ ਦਰਜ

07/27/2022 10:50:17 AM

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਹਵਾਲਾਤੀਆਂ ਦੇ ਆਪਸ ਵਿਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਹਵਾਲਾਤੀਆਂ ਨੇ ਹਮਲਾ ਕਰ ਕੇ ਇਕ ਦੂਸਰੇ ਨੂੰ ਜ਼ਖਮੀ ਕਰ ਦਿੱਤਾ। ਜਦੋਂ ਤੱਕ ਜੇਲ੍ਹ ਪ੍ਰਸ਼ਾਸਨ ਝਗੜਾ ਛੁਡਾਉਣ ਲਈ ਮੌਕੇ ’ਤੇ ਪਹੁੰਚਦਾ, ਉਦੋਂ ਤੱਕ ਹਵਾਲਾਤੀਆਂ ਦੇ ਸੱਟਾਂ ਲੱਗ ਚੁੱਕੀਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਜੇਲ੍ਹ ਤੋਂ ਹਸਪਤਾਲ ਵਿਚ ਲਿਆਂਦਾ ਗਿਆ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਆਪਸ ਵਿਚ ਭਿੜਨ ਵਾਲੇ ਹਵਾਲਾਤੀਆਂ ਵਿਚ ਸਿਕੰਦਰ ਭੱਟੀ, ਸਾਗਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਸਿਮਰਨਜੀਤ ਸਿੰਘ, ਦੀਪਕ ਸਿੰਘ, ਵਿਸ਼ਾਲ ਸਿੰਘ ਸ਼ਾਲੂ ਅਤੇ ਬੱਬੀ, ਬਿੱਲਾ ਸ਼ਾਮਲ ਹੈ। ਹਵਾਲਾਤੀਆਂ ਦੇ ਕਬਜ਼ੇ ਤੋਂ ਲੋਹੇ ਦੇ ਟੁਕੜੇ ਬਰਾਮਦ ਹੋਏ, ਜਿਨ੍ਹਾਂ ਹਥਿਆਰ ਬਣਾ ਕੇ ਝਗੜੇ ਵਿਚ ਇਸਤੇਮਾਲ ਕੀਤਾ ਗਿਆ ਸੀ। ਵਧੀਕ ਜੇਲ੍ਹ ਸੁਪਰਡੈਂਟ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਉਕਤ ਹਵਾਲਾਤੀਆਂ ਦੇ ਖ਼ਿਲਾਫ਼ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


rajwinder kaur

Content Editor

Related News