ਚੀਫ ਖਾਲਸਾ ਦੀਵਾਨ ਵਲੋਂ ਲਾਈਟ ਐਂਡ ਸਾਊਂਡ ਸ਼ੋਅ ''ਚ ''ਨੂਰ ਦੀਆਂ ਪੈੜਾਂ'' ਦਾ ਮੰਚਨ

Thursday, Oct 10, 2019 - 05:57 PM (IST)

ਚੀਫ ਖਾਲਸਾ ਦੀਵਾਨ ਵਲੋਂ ਲਾਈਟ ਐਂਡ ਸਾਊਂਡ ਸ਼ੋਅ ''ਚ ''ਨੂਰ ਦੀਆਂ ਪੈੜਾਂ'' ਦਾ ਮੰਚਨ

ਅੰਮ੍ਰਿਤਸਰ (ਗੁਰਪ੍ਰੀਤ) : ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਏ ਗਏ ਇਸ ਪ੍ਰੋਗਰਾਮ 'ਚ 'ਨੂਰ ਦੀਆਂ ਪੈੜਾਂ' ਦਾ ਮੰਚਨ ਕੀਤਾ ਗਿਆ, ਜਿਸ 'ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਦੀਆਂ ਘਟਨਾਵਾਂ ਦਾ ਖੂਬਸੂਰਤ ਢੰਗ ਵਰਨਣ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਅਜਿਹੇ ਹੋਰ ਪ੍ਰੋਗਰਾਮ ਵੀ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਅਜਿਹੇ ਪ੍ਰੋਗਰਾਮ ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਲੁਧਿਆਣਾ, ਚੰਡੀਗੜ੍ਹ ਸਮੇਤ ਚੀਫ ਖਾਲਸਾ ਦੀਵਾਨ ਦੀਆਂ ਹੋਰਨਾਂ ਵੱਖ-ਵੱਖ ਸੰਸਥਾਵਾਂ 'ਚ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਚੀਫ ਖਾਲਸਾ ਦੀਵਾਨ ਵਲੋਂ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀਆਂ ਨਵੀਆਂ ਤਰੀਖਾਂ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।


author

Baljeet Kaur

Content Editor

Related News