ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ''ਤੇ ਗਾਲ ਕੱਢਣ ਦਾ ਲੱਗਾ ਦੋਸ਼

10/13/2019 1:28:04 PM

ਅੰਮ੍ਰਿਤਸਰ (ਸੁਮਿਤ ਖੰਨਾ) : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ 'ਤੇ ਆਪਣੀ ਹੀ ਸੰਸਥਾ ਦੇ ਮੈਂਬਰ ਨੂੰ ਗੁਰੂ ਸਾਹਿਬ ਦੀ ਹਾਜ਼ਰੀ 'ਚ ਗਾਲ ਕੱਢਣ ਦਾ ਦੋਸ਼ ਲੱਗਾ ਹੈ। ਇਸ ਮਾਮਲੇ 'ਚ ਅਕਾਲ ਤਖਤ ਸਾਹਿਬ ਵਿਖੇ ਸੰਸਥਾ ਦੇ ਪ੍ਰਧਾਨ ਖਿਲਾਫ ਮੰਗ ਪੱਤਰ ਵੀ ਦਿੱਤੀ ਗਿਆ ਹੈ, ਜਿਸ 'ਚ ਕਾਰਵਾਈ ਦੀ ਮੰਗ ਕੀਤੀ ਗਈ ਹੈ। 

ਇਸ ਸਬੰਧੀ ਸੰਸਥਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ 'ਚ ਪ੍ਰਧਾਨ ਵਲੋਂ ਗੁਰੂ ਮਹਾਰਾਜ ਦੀ ਹਾਜ਼ਰੀ 'ਚ ਗਾਲ ਕੱਢੀ ਗਈ ਹੈ, ਜੋ ਕਿ ਅਪਰਾਧ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਅਕਾਲ ਤਖਤ ਸਾਹਿਬ ਵਲੋਂ ਕਾਰਵਾਈ ਕੀਤੀ ਜਾਵੇ। 

ਦੂਜੇ ਪਾਸੇ ਇਸ ਸਬੰਧੀ ਜਦੋਂ ਸੰਸਥਾ ਦੇ ਪ੍ਰਧਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਅਜਿਹਾ ਕੁਝ ਵੀ ਨਹੀਂ ਹੋਇਆ।

Baljeet Kaur

This news is Content Editor Baljeet Kaur