ਸਿੱਖਾਂ ''ਤੇ ਝੂਠਾ ਕ੍ਰੈਡਿਟ ਨਾ ਲਵੇ ਕੈਪਟਨ : ਭਾਜਪਾ
Monday, Sep 30, 2019 - 04:16 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਕੇਂਦਰ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ 'ਤੇ 8 ਬੰਦੀ ਸਿੱਖਾਂ ਦੀ ਰਿਹਾਈ ਦੇ ਆਦੇਸ਼ ਦਿੱਤੇ ਗਏ। ਇਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਮੋਦੀ ਸਰਕਾਰ ਵਲੋਂ ਇਹ ਆਦੇਸ਼ ਦਿੱਤੇ ਗਏ ਹਨ। ਕੈਪਟਨ ਦੇ ਇਸ ਬਿਆਨ 'ਤੇ ਭਾਜਪਾ ਨੇ ਤਿੱਖਾ ਹਮਲਾ ਕੀਤਾ ਹੈ। ਪੱਤਰਕਾਰਾਂ ਗੱਲਬਾਤ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਸਿੱਖ ਕੈਦੀਆਂ ਦੀ ਰਿਹਾਈ ਦਾ ਝੂਠਾ ਕ੍ਰੈਡਿਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਸਮੇਂ ਕੇਂਦਰ 'ਚ ਕਾਂਗਰਸ ਦੀ ਸਰਕਾਰ ਸੀ ਉਸ ਸਮੇਂ ਉਨ੍ਹਾਂ ਨੂੰ ਬੰਦੀ ਸਿੱਖਾਂ ਦੀ ਯਾਦ ਕਿਉ ਨਹੀਂ ਆਈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੈਪਟਨ ਨੂੰ ਝੂਠਾ ਕ੍ਰੈਡਿਟ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਾਰੇ ਖਲਨਾਇਕ ਕਾਂਗਰਸੀ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖਾਂ ਦੇ ਜ਼ਖਮਾਂ 'ਤੇ ਮਲ੍ਹਮ ਲਗਾਈ ਹੈ ਨਾ ਕਿ ਕਾਂਗਰਸ ਨੇ।