ਅੰਮ੍ਰਿਤਸਰ : ਚਾਈਨਾ ਡੋਰ ਸਮੇਤ ਤਿੰਨ ਨੌਜਵਾਨ ਕਾਬੂ
Wednesday, Dec 26, 2018 - 11:25 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਥਾਣਾ ਛੇਹਰਟਾ ਦੀ ਪੁਲਸ ਵਲੋਂ ਤਿੰਨ ਨੌਜਵਾਨਾਂ ਨੂੰ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਥਾਣਾ ਮੁਖੀ ਹਰੀਸ਼ ਬਹਿਲ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਨੌਜਵਾਨ ਚਾਈਨਾ ਡੋਰ ਵੇਚਣ ਦਾ ਕਾਰੋਬਾਰ ਕਰਦੇ ਹਨ। ਇਸੇ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਤਿੰਨ ਨੌਜਵਾਨ ਸੋਨੂੰ ਕੁਮਾਰ, ਦਲਜੀਤ ਸਿੰਘ ਤੇ ਪ੍ਰਦੀਪ ਸ਼ਰਮਾ ਤੋਂ 702 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ। ਫਿਲਹਾਲ ਪੁਲਸ ਨੇ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
