ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਦਰਜਾ ਦੇਣ ਲਈ ਪੰਥਕ ਜਥੇਬੰਦੀਆਂ ਨੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
Thursday, Sep 09, 2021 - 10:59 AM (IST)
ਅੰਮ੍ਰਿਤਸਰ (ਜ.ਬ)- ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਅੰਮ੍ਰਿਤਸਰ ਨੂੰ ਪੰਥਕ ਜਥੇਬੰਦੀਆਂ ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ, ਸਿੱਖ ਤਾਲਮੇਲ ਕਮੇਟੀ, ਜਥਾ ਸਿਰਲੱਥ ਖਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਆਦਿ ਵੱਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਮੋਟਰ ਸਾਈਕਲਾਂ, ਕਾਰਾਂ, ਬੱਸਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ।
ਪੜ੍ਹੋ ਇਹ ਵੀ ਖ਼ਬਰ - ਸੁਨਿਆਰੇ ਦਾ ਕੰਮ ਕਰਨ ਵਾਲੇ 25 ਸਾਲਾ ਨੌਜਵਾਨ ਦੀ ਸੜਕ ਦੇ ਕਿਨਾਰੇ ਤੋਂ ਮਿਲੀ ਲਾਸ਼, ਫੈਲੀ ਸਨਸਨੀ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ-ਵੱਖ ਆਗੂਆਂ ਭਾਈ ਰਣਜੀਤ ਸਿੰਘ ਪ੍ਰਧਾਨ ਸਿੱਖ ਯੂਥ ਫ਼ੈੱਡਰੇਸ਼ਨ ਦਮਦਮੀ ਟਕਸਾਲ, ਤਾਲਮੇਲ ਕਮੇਟੀ ਦੇ ਪ੍ਰਧਾਨ ਭਾਈ ਤੇਜਿੰਦਰ ਸਿੰਘ, ਭਾਈ ਹਰਪਾਲ ਸਿੰਘ, ਭਾਈ ਸਰਬਜੀਤ ਸਿੰਘ ਘੁਮਾਣ, ਭਾਈ ਦਿਲਬਾਗ ਸਿੰਘ, ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਗੁਰਦੀਪ ਸਿੰਘ ਤੇ ਭਾਈ ਬਲਵਿੰਦਰ ਸਿੰਘ ਆਦਿ ਨੇ ਆਪਣੇ ਸਾਂਝੇ ਬਿਆਨ ਦਰਜ ਕਰਵਾਏ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ’ਚ ਸਿੱਖ ਧਰਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੈ ਜਿੱਥੇ ਸੰਸਾਰ ਭਰ ਦੇ ਲੋਕ ਸਿਰ ਝੁਕਾਉਂਦੇ ਹਨ। ਸ੍ਰੀ ਅੰਮ੍ਰਿਤਸਰ ਸਾਹਿਬ ’ਚ ਮੀਟ, ਸ਼ਰਾਬ ਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਨਾਲ ਸ਼ਹਿਰ ਦੀ ਮਹਾਨਤਾ, ਪਵਿੱਤਰਤਾ ਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਸ਼ਰਧਾ ਰੱਖਣ ਵਾਲੇ ਹਰ ਜਗਿਆਸੂ ਦੇ ਮਨ ਨੂੰ ਭਾਰੀ ਠੇਸ ਵੱਜਦੀ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਜਿਵੇਂ ਉੱਤਰ ਪ੍ਰਦੇਸ਼ ਦੀ ਸਰਕਾਰ ਨੇ 7 ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ ਉਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਖਡੂਰ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਬਾਬਾ ਬਕਾਲਾ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਨਗਰਾਂ ਵਜੋਂ ਐਲਾਨਿਆਂ ਜਾਵੇ ਤੇ ਏਥੋਂ ਮੀਟ, ਸ਼ਰਾਬ ਤੇ ਤੰਬਾਕੂ ਆਦਿ ਨਸ਼ਿਆਂ ਦੀਆਂ ਦੁਕਾਨਾਂ ਹਟਾਈਆਂ ਜਾਣ ਨਾਲ ਸ਼ਹਿਰਾਂ ਦੀ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਅੰਦਰ ਕਾਂਗਰਸੀ ਉਮੀਦਵਾਰਾਂ ਦੀਆਂ ਟਿਕਟਾਂ ਸਬੰਧੀ ਹਰੀਸ਼ ਰਾਵਤ ਨੇ ਦਿੱਤਾ ਵੱਡਾ ਬਿਆਨ