ਅੰਮ੍ਰਿਤਸਰ ਦੇ ਸਿਵਲ ਹਸਪਤਾਲ ''ਚ ਗੁੰਡਾਗਰਦੀ, ਨੌਜਵਾਨ ਦੀ ਕੁੱਟਮਾਰ

Friday, Feb 21, 2020 - 02:06 PM (IST)

ਅੰਮ੍ਰਿਤਸਰ ਦੇ ਸਿਵਲ ਹਸਪਤਾਲ ''ਚ ਗੁੰਡਾਗਰਦੀ, ਨੌਜਵਾਨ ਦੀ ਕੁੱਟਮਾਰ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਇਲਾਜ਼ ਕਰਵਾਉਣ ਆਏ ਇਕ ਨੌਜਵਾਨ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. 'ਚ ਕੈਦ ਹੋ ਗਈਆਂ।  ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਨੌਜਵਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਗਲੀ 'ਚ ਤੇਜ਼ ਮੋਟਰਸਾਈਕਲ ਚਲਾਉਣ ਨੂੰ ਲੈ ਕੇ ਉਕਤ ਵਿਅਕਤੀਆਂ ਨੇ ਪਹਿਲਾਂ ਗਲੀ 'ਚ ਮੇਰੇ ਨਾਲ ਕੁੱਟਮਾਰ ਕੀਤੀ। ਉਸ ਤੋਂ ਬਾਅਦ ਜਦੋਂ ਇਲਾਜ ਲਈ ਹਸਪਤਾਲ ਆਇਆ ਤਾਂ ਇਥੇ ਪਹਿਲਾਂ ਤੋਂ ਮੌਜੂਦ ਉਨ੍ਹਾਂ ਵਿਅਕਤੀਆਂ ਨੇ ਫਿਰ ਤੋਂ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਨੇ ਇਨਸਾਫ ਦੀ ਮੰਗ ਕੀਤੀ ਹੈ।ਉਧਰ ਇਸ ਮਾਮਲੇ 'ਤੇ ਬੋਲਦਿਆਂ ਏ.ਡੀ.ਸੀ.ਪੀ ਹਰਪਾਲ ਸਿਘ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਤੇ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News