ਅੰਮ੍ਰਿਤਸਰ ''ਚ ਵੱਡੀ ਵਾਰਦਾਤ : ਸਿਵਲ ਹਸਪਤਾਲ ''ਚੋਂ ਨਵ-ਜੰਮਿਆ ਬੱਚਾ ਅਗਵਾ
Monday, Sep 30, 2019 - 06:43 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚੋਂ ਨਵਜੰਮੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਕ ਔਰਤ ਪੀੜਤ ਪਰਿਵਾਰ ਕੋਲ ਆਉਂਦੀ ਸੀ ਤੇ ਉਨ੍ਹਾਂ ਕੋਲ 2-3 ਘੰਟੇ ਬੈਠੀ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਉਹ ਔਰਤ ਆਪਣੇ ਆਪ ਨੂੰ ਸਰਕਾਰੀ ਅਧਿਕਾਰੀ ਦੱਸਦੀ ਸੀ। ਉਹ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦਾ ਝਾਂਸਾ ਦੇ ਕੇ ਆਪਣੇ ਨਾਲ ਬਾਹਰ ਫੋਟੋ ਖਿਚਾਉਣ ਲਈ ਲੈ ਗਈ, ਜਿਥੇ ਉਸ ਦਾ ਇਕ ਸਾਥੀ ਪਹਿਲਾਂ ਤੋਂ ਹੀ ਖੜ੍ਹਾ ਸੀ। ਇਸ ਦੌਰਾਨ ਉਹ ਦੋਵੇਂ ਚਲਾਕੀ ਨਾਲ ਬੱਚੇ ਨੂੰ ਲੈ ਕੇ ਮੌਕੇ ਤੋਂ ਫਰਾਰ ਹੋ ਗਏ।