ਦਿਹਾਤੀ ਪੁਲਸ ਵਲੋਂ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ''ਚ ''ਕੋਂਬਿੰਗ'' ਆਪ੍ਰੇਸ਼ਨ

10/15/2019 11:01:25 AM

ਅੰਮ੍ਰਿਤਸਰ (ਸੰਜੀਵ) - ਅੱਤਵਾਦੀ ਹਮਲੇ ਦੀ ਇਨਪੁਟ ਦੇ ਬਾਅਦ ਪੰਜਾਬ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਭਾਰਤ-ਪਾਕਿ ਸੀਮਾ ਨਾਲ ਲੱਗਦੇ ਹਰ ਪਿੰਡ ਅਤੇ ਕਸਬੇ ਨੂੰ ਖੰਗਾਲਿਆ ਜਾ ਰਿਹਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਤੋਂ ਬਾਅਦ ਪਿਛਲੇ 2 ਦਿਨਾਂ ਤੋਂ ਅੰਮ੍ਰਿਤਸਰ ਦਿਹਾਤੀ ਪੁਲਸ ਪਾਕਿ ਸੀਮਾ ਨਾਲ ਲੱਗਦੇ ਅਟਾਰੀ ਅਤੇ ਰਮਦਾਸ ਸੈਕਟਰ ਵਿਚ 'ਕੋਂਬਿੰਗ' ਆਪ੍ਰੇਸ਼ਨ ਚਲਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਿਅਕਤੀ ਦੇ ਸਾਹਮਣੇ ਆਉਣ ਦੀ ਕੋਈ ਸੂਚਨਾ ਨਹੀਂ ਹੈ। ਪੁਲਸ 2 ਦਰਜਨ ਤੋਂ ਜ਼ਿਆਦਾ ਪਿੰਡ ਪੂਰੀ ਤਰ੍ਹਾਂ ਨਾਲ ਖੰਗਾਲ ਚੁੱਕੀ ਹੈ। ਇਸ ਦੀ ਪੁਸ਼ਟੀ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਕੀਤੀ। ਉਨ੍ਹਾਂ ਦੱਸਿਆ ਕਿ 2 ਦਿਨ ਵਿਚ 150 ਦੇ ਕਰੀਬ ਪੁਲਸ ਅਧਿਕਾਰੀਆਂ ਵੱਲੋਂ ਸਰਹੱਦੀ ਖੇਤਰਾਂ ਦੇ ਹਰ ਪਿੰਡ ਦੇ ਚੱਪੇ-ਚੱਪੇ ਨੂੰ ਛਾਣਿਆ ਜਾ ਰਿਹਾ ਹੈ। ਵੱਖ-ਵੱਖ ਟੀਮਾਂ ਬਣਾ ਕੇ ਡਾਗ ਸਕੂਐਡ ਦੇ ਨਾਲ ਸਰਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ 'ਚ ਗ੍ਰਿਫਤਾਰ ਕੀਤੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀਆਂ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਵੱਲੋਂ ਭਾਰਤੀ ਸਰਹੱਦ 'ਚ ਭੇਜੇ ਗਏ ਹਥਿਆਰਾਂ ਅਤੇ ਡਰੋਨ ਤੋਂ ਬਾਅਦ ਜਿੱਥੇ ਪੰਜਾਬ ਪੁਲਸ ਪੂਰੀ ਤਰ੍ਹਾਂ ਨਾਲ ਚੌਕਸ ਹੋ ਚੁੱਕੀ ਹੈ, ਉਥੇ ਹੀ ਪੰਜਾਬ ਸਰਕਾਰ ਇਸ ਮਾਮਲੇ ਵਿਚ ਕੋਈ ਖ਼ਤਰਾ ਮੁੱਲ ਲੈਣ ਨੂੰ ਤਿਆਰ ਨਹੀਂ ਹੈ। ਇਸ ਦੇ ਲਈ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਹਰ ਖੇਤਰ 'ਚ ਸੀਮਾ ਸੁਰੱਖਿਆ ਬਲਾਂ ਦੇ ਨਾਲ-ਨਾਲ ਪੰਜਾਬ ਪੁਲਸ ਨੂੰ ਵੀ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।


rajwinder kaur

Content Editor

Related News