ਅੰਮ੍ਰਿਤਸਰ : ਹਲਕਾ ਕੇਂਦਰੀ ਤੋਂ ਚੋਣ ਲੜਨ ਲਈ ਡਿਪਟੀ CM ਓਮ ਪ੍ਰਕਾਸ਼ ਸੋਨੀ ਨੇ ਭਰੇ ਨਾਮਜ਼ਦਗੀ ਕਾਗਜ਼

Friday, Jan 28, 2022 - 05:24 PM (IST)

ਅੰਮ੍ਰਿਤਸਰ : ਹਲਕਾ ਕੇਂਦਰੀ ਤੋਂ ਚੋਣ ਲੜਨ ਲਈ ਡਿਪਟੀ CM ਓਮ ਪ੍ਰਕਾਸ਼ ਸੋਨੀ ਨੇ ਭਰੇ ਨਾਮਜ਼ਦਗੀ ਕਾਗਜ਼

ਅੰਮ੍ਰਿਤਸਰ (ਗੁਰਿੰਦਰ ਸਾਗਰ) - ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰ ਦਿੱਤੇ ਹਨ। ਚੋਣਾਂ ਨੂੰ ਲੈ ਕੇ ਅੱਜ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਸੋਨੀ ਨੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਦਿੱਤੇ ਹਨ। ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਸਾਲ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਹਨ। ਉਹ ਉਸ ਵਿਕਾਸ ਕਾਰਜਾਂ ਦੇ ਆਧਾਰ ’ਤੇ ਆਪਣੇ ਹਲਕੇ ਦੇ ਲੋਕਾਂ ਤੋਂ ਵੋਟ ਮੰਗਣਗੇ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਲਗਾਤਾਰ ਪੰਜ ਵਾਰ ਉਹ ਆਪਣੇ ਹਲਕੇ ਵਿੱਚੋਂ ਵਿਧਾਇਕ ਰਹੇ ਹਨ ਅਤੇ ਛੇਵੀਂ ਵਾਰ ਹੁਣ ਨਾਮਜ਼ਦਗੀ ਕਾਗਜ਼ ਉਨ੍ਹਾਂ ਵਲੋਂ ਦਾਖ਼ਲ ਕਰਵਾਏ ਗਏ ਹਨ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਹਲਕਾ ਕੇਂਦਰੀ ਦੇ ਲੋਕ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਬਣੇ ਸਨ। 

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਦੱਸ ਦੇਈਏ ਕਿ ਓਮ ਪ੍ਰਕਾਸ਼ ਸੋਨੀ ਵੱਲੋਂ 111 ਦਿਨ ਪੰਜਾਬ ’ਚ ਡਿਪਟੀ ਮੁੱਖ ਮੰਤਰੀ ਦੇ ਤੌਰ ’ਤੇ ਸੇਵਾਵਾਂ ਦਿੱਤੀਆਂ ਗਈਆਂ ਅਤੇ ਹੁਣ ਇਸ ਵਾਰ ਇਨ੍ਹਾਂ ਵੱਲੋਂ ਇਕ ਵਾਰ ਫਿਰ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਉਮੀਦਵਾਰ ਦੇ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕ ਕਿਸ ਦੇ ਸਿਰ ’ਤੇ ਜਿੱਤ ਦਾ ਤਾਜ ਸਜਾਉਂਦੇ ਹਨ। ਆਮ ਆਦਮੀ ਪਾਰਟੀ ਤੋਂ ਡਾ.ਅਜੇ ਗੁਪਤਾ ਇਸ ਚੋਣ ਮੈਦਾਨ ਵਿੱਚ ਹਨ ਅਤੇ ਅਕਾਲੀ ਦਲ ਬਸਪਾ ਤੋਂ  ਦਲਬੀਰ ਕੌਰ ਚੋਣ ਮੈਦਾਨ ਵਿੱਚ ਉਤਰੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

 


author

rajwinder kaur

Content Editor

Related News