ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ: 3 ਮਰੀਜ਼ਾਂ ਦੀ ਮੌਤ, 654 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
Saturday, Jan 22, 2022 - 08:59 PM (IST)
ਅੰਮ੍ਰਿਤਸਰ (ਦਲਜੀਤ) - ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਕੋਰੋਨਾ ਦਾ ਪ੍ਰਕੋਪ ਵਧਣ ਲੱਗ ਪਿਆ ਹੈ। ਇਕ ਦਿਨ ’ਚ 654 ਇਨਫੈਕਟਿਡ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਤਿੰਨ ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਮੈਡੀਕਲ ਹਸਪਤਾਲ ਵਿਖੇ ਇਲਾਜ ਅਧੀਨ ਰਣਜੀਤ ਐਵੇਨਿਊ ਵਾਸੀ 66 ਸਾਲਾ ਬਜ਼ਰਗ, 70 ਸਾਲਾ ਜਨਾਨੀ ਅਤੇ ਪਿੰਡ ਡੋਲੋਨੰਗਲ ਦੀ ਰਹਿਣ ਵਾਲੀ 75 ਸਾਲਾ ਜਨਾਨੀ ਸ਼ਾਮਲ ਹੈ। ਇਸ ਦੇ ਨਾਲ ਹੀ ਕੁੱਲ ਇਨਫੈਕਟਿਡਾਂ ’ਚੋਂ, 550 ਕੰਮਿਊਨਿਟੀ ਦੇ ਹਨ, ਜਦੋਂਕਿ 104 ਸੰਪਰਕਾਂ ਤੋਂ ਹਨ। ਪਿਛਲੇ 24 ਘੰਟਿਆਂ ’ਚ 373 ਮਰੀਜ਼ ਠੀਕ ਵੀ ਹੋਏ ਹਨ। ਹਾਲਾਂਕਿ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 4228 ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਹੁਣ 1630 ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਉਥੇ ਮਰੀਜ਼ਾਂ ਦੀ ਮੌਤ ਦਰ ’ਚ ਭਾਰੀ ਵਾਧਾ ਹੋ ਰਿਹਾ ਹੈ। ਜੇਕਰ ਅਸੀਂ ਸਾਵਧਾਨੀ ਨਾ ਵਰਤੀ ਤਾਂ ਆਉਣ ਵਾਲੇ ਸਮੇਂ ’ਚ ਕੋਰੋਨਾ ਦੇ ਮਾਮਲੇ ਹੋਰ ਵਧ ਸਕਦੇ ਹਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਫਿਰ ਕੁਝ ਲਾਪ੍ਰਵਾਹ ਲੋਕ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਜਿਸ ਕਾਰਨ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵਧੇਰੇ ਵਧ ਰਹੇ ਹਨ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਮਾਸਕ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਣ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁੱਲ ਟੈਸਟ ਹੋਏ : 4000
ਪੇਂਡੂ ਖੇਤਰਾਂ ਤੋਂ ਮਿਲੇ ਕੇਸ : 86
ਸ਼ਹਿਰੀ ਇਲਾਕਿਆਂ ਤੋਂ : 568
ਹੁਣ ਇਨਫੈਕਟਿਡਾਂ ਦੀ ਦਰ : 16.35
259 ਕੇਂਦਰਾਂ ’ਤੇ 22454 ਲੋਕਾਂ ਦਾ ਹੋਇਆ ਸੁਰੱਖਿਆ ਟੀਕਾਕਰਨ
ਸ਼ਨੀਵਾਰ ਨੂੰ ਜ਼ਿਲ੍ਹੇ ਦੇ 259 ਟੀਕਾਕਰਨ ਕੇਂਦਰਾਂ ’ਚ 22454 ਲੋਕਾਂ ਦਾ ਸੁਰੱਖਿਆ ਟੀਕਾਕਰਨ ਹੋਇਆ। ਇਨ੍ਹਾਂ ਵਿਚ 15 ਤੋਂ 18 ਸਾਲ ਦੀ ਉਮਰ ਦੇ 1280 ਨੌਜਵਾਨ ਸ਼ਾਮਲ ਹਨ, ਜਦੋਂਕਿ 8980 ਨੂੰ ਪਹਿਲੀ ਡੋਜ਼ ਮਿਲੀ, ਜਦਕਿ 11722 ਨੇ ਦੂਜੀ ਡੋਜ਼ ਲਗਵਾਈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ
ਹੁਣ ਤੱਕ ਟੀਕਾਕਰਨ ਦੀ ਸਥਿਤੀ
ਕੁਲ ਟੀਕਾਕਰਨ : 25,36,841
ਪਹਿਲੀ ਡੋਜ਼ ਲੈਣ ਵਾਲੇ : 18,40,853
ਦੋਨੋਂ ਡੋਜ਼ਾਂ ਲੈਣ ਵਾਲੇ : 9,34877
15 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਦਾ ਟੀਕਾਕਰਨ : 13458
ਗਰਭਵਤੀ ਜਨਾਨੀ : 1690
ਦੁੱਧ ਚੁੰਘਾਉਣ ਵਾਲੀਆਂ ਜਨਾਨੀ : 4530
ਕਿੰਨੇ ਪਿੰਡਾਂ ’ਚ 100 ਫੀਸਦੀ ਟੀਕਾਕਰਨ : 148
ਫਲਾਈਟ ਤੋਂ ਆਏ 4 ਯਾਤਰੀ ਕੋਰੋਨਾ ਪਾਜ਼ੇਟਿਵ
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਓਮੀਕ੍ਰੋਨ ਪ੍ਰਭਾਵਿਤ ਦੇਸ਼ਾਂ ਤੋਂ ਲਗਾਤਾਰ ਆਉਣ ਵਾਲੇ ਯਾਤਰੀ ਕੋਰੋਨਾ ਪਾਜ਼ੇਟਿਵ ਪਾਏ ਜਾ ਰਹੇ ਹਨ। ਅੰਮ੍ਰਿਤਸਰ ਦੇ ਅੰਤਰਰਾਸਟਰੀ ਹਵਾਈ ਅੱਡੇ ’ਤੇ ਫਲਾਈਟ ਤੋਂ 4 ਯਾਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਸਿਹਤ ਵਿਭਾਗ ਵਲੋਂ ਇਕ ਨਿੱਜੀ ਹੋਟਲ ਵਿਚ ਕੁਆਰੰਟਾਈਨ ਕੀਤਾ ਗਿਆ ਹੈ, ਹੁਣ ਤੱਕ ਜ਼ਿਲ੍ਹੇ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ 2000 ਤੋਂ ਵੱਧ ਯਾਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਖੰਘ, ਜ਼ੁਕਾਮ ਅਤੇ ਬੁਖ਼ਾਰ ਦੇ ਮਾਮਲਿਆਂ ’ਚ ਵਾਧਾ
ਵਰਖਾ ਹੋਣ ਨਾਲ ਵੱਧੀ ਕੜਾਕੇ ਦੀ ਠੰਡ ਵੱਧਣ ਕਾਰਨ ਖੰਘ, ਜ਼ੁਕਾਮ, ਬੁਖ਼ਾਰ ਦੇ ਮਰੀਜ਼ਾਂ ਵਿਚ ਵਾਧਾ ਹੋਇਆ ਹੈ। ਛਾਤੀ ਦੇ ਮਾਹਿਰ ਡਾ. ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਅੱਜ-ਕੱਲ੍ਹ ਖੰਘ, ਜ਼ੁਕਾਮ ਅਤੇ ਬੁਖ਼ਾਰ ਦੇ ਮਰੀਜ਼ਾਂ ’ਚੋਂ ਜ਼ਿਆਦਾ ਮਰੀਜ਼ ਕੋਰੋਨਾ ਦੇ ਹਨ। ਲੋਕਾਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਟੈਸਟ ਕਰਵਾਉਣੇ ਚਾਹੀਦੇ ਹਨ। ਕੋਰੋਨਾ ਦਾ ਸਮੇਂ ਸਿਰ ਇਲਾਜ ਬਚਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੇ ਦਿਸ਼ਾਂ-ਨਿਰਦੇਸਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾ ਸਕੇ।